ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਕਾਨਫਰੰਸ
ਬਿਜਲੀ ਦੇ ਬਿਲਾਂ ਨੂੰ ਲੈ ਕੇ ਚੰਨੀ ਸਰਕਾਰ ਦਾ ਵੱਡਾ ਫੈਸਲਾ
2 ਕਿਲੋ ਵਾਟ ਤੱਕ ਦੇ ਖਪਤਕਾਰਾਂ ਦਾ ਪਿਛਲਾ ਸਾਰਾ ਬਕਾਇਆ ਕੀਤਾ ਮਾਫ

ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇੇ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲਗਭਗ 55 ਲੱਖ ਲੋਕ 2 ਕਿਲੋਵਾਟ ਤੱਕ ਦੀ ਬਿਜਲੀ ਦੀ ਖਪਤ ਕਰਦੇ ਹਨ, ਅਤੇ 2 ਕਿਲੋ ਵਾਟ ਤੱਕ ਦੇ ਖਪਤਕਾਰਾਂ ਦੇ ਪਿਛਲੇ ਸਾਰੇ ਬਕਾਏ ਸਰਕਾਰ ਭਰੇਗੀ।






















