
ਬੁਢਲਾਡਾ 2 ਅਪ੍ਰੈਲ (ਬਾਂਸਲ) ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫਸਲ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕੁਲਾਣਾ ਵਿਖੇ ਕਿਸਾਨ ਜਗਸੀਰ ਸਿੰਘ ਪੁੱਤਰ ਨਾਇਬ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰ੍ਹਾਂ ਤੇ ਪੱਛੀ ਬੈਠਕ ਕਾਰਨ ਸਾਰਟ ਸਰਕਟ ਹੋ ਗਿਆ ਜਿੱਥੇ ਉਸਦੀ ਡੇਡ ਏਕੜ ਕਣਕ ਦੀ ਖੜ੍ਹੀ ਫਸਲ ਜੋ ਕਟਾਈ ਲਈ ਤਿਆਰ ਸੀ ਅੱਗ ਦੀ ਲਪੇਟ ਵਿੱਚ ਆ ਕੇ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮੌਕੇ ਤੇ ਪਿੰਡ ਦੇ ਲੋਕਾਂ ਨੇ ਫੂਰਤੀ ਵਰਤਦਿਆਂ ਸਪਰੇਆਂ ਦੇ ਢੋਲਾਂ ਰਾਹੀਂ ਅੱਗ ਨੂੰ ਕਾਬੂ ਪਾਉਣ ਵਿੱਚ ਕਾਮਯਾਬ ਰਹੇ, ਨਹੀਂ ਤਾਂ ਇਹ ਸੈਂਕੜੇ ਏਕੜ ਕਣਕ ਇਸ ਦੀ ਲਪੇਟ ਵਿੱਚ ਆ ਸਕਦੇ ਸੀ। ਮੌਕੇ ਤੇ ਐਸ.ਐਚ.ਓ. ਸਿਟੀ ਪ੍ਰਿਤਪਾਲ ਸਿੰਘ ਪੁਲਿਸ ਪਾਰਟੀ ਨੇ ਪਹੁੰਚ ਕੇ ਮੌਕੇ ਦਾ ਜਾਇਜਾਂ ਲਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ ਨੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜ੍ਹਤ ਪਰਿਵਾਰ ਨੂੰ ਸੜ੍ਹੀ ਕਣਕ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ। ਪਿੰਡ ਦੇ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨੇੜੇ ਤੇੜੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਨਾ ਹੋਣ ਕਾਰਨ ਅਕਸਰ ਹੀ ਹਾੜੀ ਸਾਉਣੀ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਮਾਰ ਝੱਲਣੀ ਪੈਂਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੁਢਲਾਡਾ ਵਿਖੇ ਫਾਇਰ ਬ੍ਰਿਗੇਡ ਸਥਾਪਿਤ ਕੀਤਾ ਜਾਵੇ।























