ਬਿਜਲੀ ਦੇ ਸਾਮਾਨ ਵਾਲੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ
ਕਰੋੜਾਂ ਦਾ ਸਾਮਾਨ ਸੜ ਕੇ ਸੁਆਹ
ਹੋਇਆ ਭਾਰੀ ਨੁਕਸਾਨ
ਚੰਡੀਗੜ੍ਹ 25 ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਰੋਡ ਤੇ ਸਥਿਤ ਇਕ ਬਿਜਲੀ ਦੇ ਸਾਮਾਨ ਨਾਲ ਭਰੇ ਗੋਦਾਮ ਵਿੱਚ ਅਚਾਨਕ ਅੱਗ ਗਈ ।ਦੱਸਿਆ ਜਾ ਰਿਹਾ ਕਿ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਹੀ ਗੋਇਲ ਵਾਚ ਕੰਪਨੀ ਦੇ ਇਸ ਗੋਦਾਮ ਵਿਚ ਅੱਗ ਲੱਗ ਗਈ ।ਜਿਸ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਗੋਦਾਮ ਵਿੱਚ ਉਪਕਰਨ ਫ਼ਰਿਜ, ਟੀ.ਵੀ. , ਏ. ਸੀ., ਕੂਲਰਾਂ ਆਦਿ ਸਾਮਾਨ ਸਭ ਕੁਝ ਬਰਬਾਦ ਹੋ ਗਿਆ। ਅੱਗ ਲੱਗਣ ਦਾ ਪਤਾ ਲੱਗਣ ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤੇ ਅੱਗ ਜ਼ਿਆਦਾ ਫੈਲਣ ਕਾਰਨ ਕਰਮਚਾਰੀਆਂ ਨੂੰ ਅੱਗ ਬੁਝਾਉਣ ਵਿਚ ਕਾਫੀ ਮਿਹਨਤ ਕਰਨੀ ਪਈ।ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
ਮੌਕੇ ਤੇ ਪੁੱਜੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਪਰ ਅਜੇ ਤੱਕ ਇਸ ਦਾ ਅਸਲ ਕਾਰਨ ਪਤਾ ਨਹੀਂ ਲੱਗਾ ਹੈ।























