ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਇੰਜੀਨੀਅਰ ਐਸੋਸੀਏਸ਼ਨ ਨੂੰ ਬਿਜਲੀ ਸੈਕਟਰ ਮਜ਼ਬੂਤ ਕਰਨ ਲਈ ਖਾਕਾ ਤਿਆਰ ਕਰਨ ਦੀ ਅਪੀਲ
ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ)- ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਰਾਜ ਦੇ ਮਹੱਤਵਪੂਰਨ ਬਿਜਲੀ ਸੈਕਟਰ ਦੀ ਮਜ਼ਬੂਤੀ ਲਈ ਇੱਕ ਖਾਕਾ ਤਿਆਰ ਕਰਨ ਦੀ ਅਪੀਲ ਕੀਤੀ।
ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਉਕਤ ਸੈਕਟਰ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਅਤੇ ਸੂਬੇ ਲਈ ਬਿਜਲੀ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਸੁਝਾਅ ਪੇਸ਼ ਕਰਨ।