• Latest
  • Trending
ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

5 years ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

18 minutes ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

24 minutes ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

28 minutes ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

47 minutes ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

51 minutes ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

2 hours ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

2 hours ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

3 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

3 hours ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

4 hours ago
Hindi News
English News
Sunday, June 7, 2026
No Result
View All Result
41 °c
Chandigarh
38 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

July 13, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ ਅਮਰਿੰਦਰ ਸਿੰਘ

ਆਪ ਤੇ ਅਕਾਲੀ ਦਲ ਨੂੰ ਤੱਥਾਂ ਨਾਲ ਦਿੱਤਾ ਮੂੰਹ ਤੋੜਵਾਂ ਜਵਾਬ, ਦੋਵਾਂ ਧਿਰਾਂ ਨੂੰ ਪਿਛਲੇ 10 ਸਾਲਾਂ ਦੌਰਾਨ ਲਏ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ

Twd

ਚੰਡੀਗੜ੍ਹ, 13 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵੱਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਝੂਠ ਬੋਲਣ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਪ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫੰਡ ਨਹੀਂ ਲਏ ਸਗੋਂ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਅਤੇ 2014 ਵਿੱਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਹੀਬੱਧ ਕੀਤੇ ਗਏ ਸਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ ‘ਤੇ ਪਾਬੰਦ ਹੈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ ਮਨਸੂਖ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ ਖਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ ਜਦਕਿ ਅਕਾਲੀਆਂ ਨੇ ਆਪਣੇ ਭਾਈਵਾਲ ਭਾਜਪਾ ਨਾਲ ਰਲ ਕੇ ਆਪਣੀਆਂ ਜੇਬਾਂ ਭਰਨ ਲਈ ਸਰਕਾਰੀ ਖਜ਼ਾਨੇ ਦੇ ਪੱਲੇ ਕੱਖ ਨਹੀਂ ਛੱਡਿਆ।

        ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਮੀਡੀਆ ਰਿਪੋਰਟਾਂ ਮੁਤਾਬਕ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੇ  100 ਕਰੋੜ ਰੁਪਏ ਦਾ ਸਿਆਸੀ ਫੰਡ ਲਿਆ ਅਤੇ ਐਲਾਨ ਸਿਰਫ਼ 13 ਕਰੋੜ ਰੁਪਏ ਦਾ ਕੀਤਾ ਅਤੇ ਬਾਕੀ ਫੰਡਾਂ ਨਾਲ ਆਪਣੀਆਂ ਨਿੱਜੀ ਜੇਬਾਂ ਭਰ ਲਈਆਂ।

ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ, ਪ੍ਰਾਈਵੇਟ ਬਿਜਲੀ ਕੰਪਨੀਆਂ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਏ ਫੰਡ ਦੇ ਉਲਟ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪ ਦੁਆਰਾ ਸਾਲ 2014 ਦੀਆਂ ਚੋਣਾਂ ਦੌਰਾਨ ਲਿਆ ਗਿਆ ਚੰਦਾ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਨਜ਼ਰ ਹੇਠ ਹੈ ਕਿਉਂ ਜੋ ਇਨ੍ਹਾਂ ਦੇ ਨਾ ਤਾਂ ਕਦੇ ਵੀ ਹਿਸਾਬ-ਕਿਤਾਬ ਕੀਤਾ ਨਾ ਹੀ ਐਲਾਨਿਆ ਗਿਆ। ਇੱਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਮੀਡੀਆ ਰਿਪੋਰਟਾਂ ਮੁਤਾਬਕ ਈ.ਡੀ. ਨੇ 50 ਲੱਖ ਰੁਪਏ ਦੇ ਚਾਰ ਚੈੱਕਾਂ ਨਾਲ ਸਬੰਧ ਮਾਮਲਾ ਦਰਜ ਕੀਤਾ ਹੈ ਜੋ ਸਾਲ 2014 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਪ ਨੂੰ ਕਥਿਤ ਤੌਰ ਉਤੇ ਦਿੱਤੇ ਗਏ ਸਨ। ਬੀਤੇ ਸਾਲ ਦਿੱਲੀ ਪੁਲੀਸ ਨੇ ਚਾਰ ਕੰਪਨੀਆਂ ਦੇ ਵਿਰੁੱਧ ਧੋਖਾਧੜੀ, ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਦੀ ਸਰਕਾਰ ਅਕਾਲੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ‘ਚੰਦੇ’ ਵਜੋਂ ਦਿੱਤੀਆਂ ਸਮੱਸਿਆਵਾਂ ਦਾ ਹੱਲ ਕੱਢਣ ਵਿਚ ਰੁੱਝੀ ਹੋਈ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਇਹ ਪਾਰਟੀ ਸੂਬੇ ਵਿਚ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਕਰਨ ਵਿਚ ਸਮਾਂ ਖਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਵਾਦਪੂਰਨ ਅਤੇ ਲੋਕ ਵਿਰੋਧੀ ਫੈਸਲਿਆਂ ਉਤੇ ਕਿੰਤੂ ਨਾ ਕਰਨ ਰਾਹ ਚੁਣ ਕੇ ਆਪ ਵੀ ਇਨ੍ਹਾਂ ਨਾਲ ਪੂਰੀ ਤਰ੍ਹਾਂ ਲੁਪਤ ਹੋ ਕੇ ਉਲਟਾ ਸੂਬੇ ਦੇ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ।

ਮੁੱਖ ਮੰਤਰੀ ਨੇ ਦੋਵਾਂ ਪਾਰਟੀਆਂ ਨੂੰ ਬੀਤੇ 10 ਸਾਲਾਂ ਵਿਚ ਆਪੋ-ਆਪਣੇ ਸਿਆਸੀ ਫੰਡਾਂ ਦਾ ਐਲਾਨ ਕਰਨ ਦੀ ਚੁਣੌਤੀ ਦਿੱਤੀ ਤਾਂ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਦਾਅਵਿਆਂ ਅਤੇ ਜਵਾਬੀ-ਦਾਅਵਿਆਂ ਪਿਛਲੀ ਸਚਾਈ ਨੂੰ ਜਾਣ ਸਕਣ। ਉਨ੍ਹਾਂ ਕਿਹਾ, “ਸੱਚ ਸਾਹਮਣੇ ਆਉਣ ਦਿਓ ਅਤੇ ਇਸ ਦਾ ਫੈਸਲਾ ਲੋਕ ਕਰਨ ਕਿ ਝੂਠੇ ਦੋਸ਼ਾਂ ਅਤੇ ਤੁਹਮਤਾਂ ਲਾ ਕੇ ਉਨ੍ਹਾਂ ਨੂੰ ਧੋਖਾ ਕੌਣ ਦੇ ਰਿਹਾ ਹੈ।”

Tags: BREAKING NEWSCAPTAIN Amarinder SinghPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

by Ankit
June 7, 2026
0

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10...

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

by Ankit
June 7, 2026
0

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ...

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

by Navjot
June 7, 2026
0

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ...

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

by Navjot
June 7, 2026
0

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ     ਮੈਲਬੌਰਨ, 7 ਜੂਨ (ਵਿਸ਼ਵ ਵਾਰਤਾ) ਇੱਕ ਅਧਿਐਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

by Ankit
June 7, 2026
0

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10...

Most Popular

Punjab: ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab: ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Ranjit Singh
2 weeks ago
0

Punjab: ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 