ਬਿਲਕਿਸ ਬਾਨੋ ਬਲਾਤਕਾਰ ਕੇਸ ਦੇ ਦੋਸ਼ੀਆਂ ਨੂੰ ਰਿਹਾਈ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)- ਬਿਲਕਿਸ ਬਾਨੋ ਬਲਾਤਕਾਰ ਕੇਸ ਦੇ ਦੋਸ਼ੀਆਂ ਦੀ ਰਿਹਾਈ ਦੇ ਖਿਲਾਫ ਪਾਈ ਗਈ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜਦੋਂ ਦੋਸ਼ੀਆਂ ਦੇ ਵਕੀਲ ਨੇ ਸੀਜੇਆਈ ਐਨਵੀ ਰਮਨਾ ਦੇ ਸਾਹਮਣੇ ਦਲੀਲ ਦਿੱਤੀ ਕਿ ਅਸੀਂ ਇਸ ਮਾਮਲੇ ਵਿੱਚ ਧਿਰ ਨਹੀਂ ਹਾਂ। ਸਾਡੇ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ‘ਤੇ ਸੀਜੇਆਈ ਰਮਨਾ ਨੇ ਸਵਾਲ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਕਿਉਂ ਨਹੀਂ ਬਣਾਇਆ ਗਿਆ। ਅਦਾਲਤ ਨੇ ਰਿਹਾ ਕੀਤੇ ਦੋਸ਼ੀਆਂ ਨੂੰ ਪਾਰਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਜਿਸ ਤੋਂ ਬਾਅਦ ਅਦਾਲਤ ਨੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਗੁਜਰਾਤ ਸਰਕਾਰ ਨੂੰ ਨੋਟਿਸ ਭੇਜਿਆ ਹੈ। ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ।























