ਪਠਾਨਕੋਟ ਦੇ ਮਲਿਕਪੁਰ ਚੌਕ ਵਿੱਚ ਆਰਕੇਐਮ ਫੂਡ ਪ੍ਰੋਡਕਟਸ ਫੈਕਟਰੀ ਵਿੱਚ ਤੜਕੇ ਇੱਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਸਾਰੀ ਫੈਕਟਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜੇਸੀਬੀ ਦੀ ਮੱਦਦ ਦੇ ਨਾਲ ਫੈਕਟਰੀ ਦੀ ਪਿਛਲੀ ਕੰਧ ਤੋੜ ਕੇ ਫਾਇਰ ਬ੍ਰਿਗੇਡ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਦੁਪਹਿਰ 12 ਵਜੇ ਤੱਕ ਚੱਲ ਰਿਹਾ ਸੀ, ਹਾਦਸੇ ਤੋਂ ਬਾਅਦ ਡੀਸੀ ਰਾਮਵੀਰ, ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਪ੍ਰਿਥੀਪਾਲ ਸਿੰਘ ਨੇ ਮੌਕੇ ਦਾ ਦੌਰਾ ਕੀਤਾ ਅਤੇ ਅੱਗ ਬੁਝਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਸੀ। ਪਰ ਹਾਦਸੇ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















