ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਵਿਗੜੀ ਸਿਹਤ , ਪਟਨਾ ਦੇ ਮੇਦਾਂਤਾ ਹਸਪਤਾਲ ‘ਚ ਭਰਤੀ
ਪਟਨਾ 15 ਜੂਨ (ਵਿਸ਼ਵ ਵਾਰਤਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸ਼ਨੀਵਾਰ ਸਵੇਰੇ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਆਪਣੇ ਹੱਥਾਂ ‘ਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਦਰਦ ਵਧਣ ‘ਤੇ ਉਨ੍ਹਾਂ ਨੂੰ ਪਟਨਾ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਅਨੁਸਾਰ ਨਿਤੀਸ਼ ਕੁਮਾਰ ਦਾ ਇਲਾਜ ਮੇਦਾਂਤਾ ਦੇ ਆਰਥੋਪੈਡਿਕ ਵਿਭਾਗ ਵਿੱਚ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਨਿਤੀਸ਼ ਕੁਮਾਰ ਪਿਛਲੇ ਕੁਝ ਮਹੀਨਿਆਂ ਤੋਂ ਕਾਫੀ ਵਿਅਸਤ ਸਨ। ਲੋਕ ਸਭਾ ਚੋਣਾਂ ਦੌਰਾਨ ਕੇਂਦਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਇੱਕ ਮਹੀਨੇ ਤੱਕ ਚੋਣ ਮੁਹਿੰਮ ਚੱਲੀ ਅਤੇ ਫਿਰ ਦਿੱਲੀ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ। ਇਸ ਤੋਂ ਇਲਾਵਾ ਜਨਤਾ ਦਲ ਯੂਨਾਈਟਿਡ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵੀ 29 ਜੂਨ ਨੂੰ ਹੋਣੀ ਹੈ, ਜਿਸ ਵਿੱਚ ਕੌਮੀ ਪ੍ਰਧਾਨ ਵਜੋਂ ਨਿਤੀਸ਼ ਕੁਮਾਰ ਦਾ ਹਾਜ਼ਰ ਹੋਣਾ ਲਾਜ਼ਮੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਅਹਿਮ ਮੀਟਿੰਗ ਦੇ ਮੱਦੇਨਜ਼ਰ ਨਿਤੀਸ਼ ਕੁਮਾਰ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਤੁਰੰਤ ਹਸਪਤਾਲ ਪੁੱਜੇ ਅਤੇ ਆਪਣਾ ਇਲਾਜ ਕਰਵਾ ਰਹੇ ਹਨ।