ਬੀਆਰਐਸ ਆਗੂ ਕੇ.ਕਵਿਤਾ ਦੀ ਅਦਾਲਤ ‘ਚ ਪੇਸ਼ੀ ਅੱਜ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)- ਈਡੀ ਤੋਂ ਬਾਅਦ ਸੀਬੀਆਈ ਨੇ ਵੀ ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਸ਼ਰਾਬ ਮਾਮਲੇ ‘ਚ ਸੀਬੀਆਈ ਨੇ ਸ਼ਨੀਵਾਰ ਨੂੰ 6 ਘੰਟੇ ਤੱਕ ਪੁੱਛਗਿੱਛ ਕੀਤੀ। ਅੱਜ ਕੇ.ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਜੰਸੀ ਨੇ ਵੀਰਵਾਰ (11 ਅਪ੍ਰੈਲ) ਨੂੰ ਕਵਿਤਾ ਨੂੰ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੇ ਉਹ ਮਨੀ ਲਾਂਡਰਿੰਗ ਮਾਮਲੇ ਵਿੱਚ 26 ਮਾਰਚ ਤੋਂ ਨਿਆਂਇਕ ਹਿਰਾਸਤ ਵਿੱਚ ਸੀ। ਸੀਬੀਆਈ ਅਦਾਲਤ ਵਿੱਚ ਕਵਿਤਾ ਦੇ ਰਿਮਾਂਡ ਦੀ ਮੰਗ ਕਰੇਗੀ। ਰਿਮਾਂਡ ਮਿਲਣ ‘ਤੇ ਕਵਿਤਾ ਨੂੰ ਸੀਬੀਆਈ ਹੈੱਡਕੁਆਰਟਰ ਲਿਜਾਇਆ ਜਾਵੇਗਾ, ਜਿੱਥੇ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਦੀ ਟੀਮ ਉਸ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਅਦਾਲਤ ਤੋਂ ਇਜਾਜ਼ਤ ਲੈ ਕੇ ਸੀਬੀਆਈ ਨੇ 6 ਅਪ੍ਰੈਲ ਨੂੰ ਤਿਹਾੜ ਜਾ ਕੇ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ। ਸੀਬੀਆਈ ਨੇ ਕਵਿਤਾ ਨੂੰ ਆਈਪੀਸੀ ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼), ਸੈਕਸ਼ਨ 477-ਏ (ਖਾਤਿਆਂ ਦੀ ਜਾਅਲੀ) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ ਦੇਣ ਨਾਲ ਸਬੰਧਤ ਅਪਰਾਧ) ਦੇ ਤਹਿਤ ਗ੍ਰਿਫਤਾਰ ਕੀਤਾ ਹੈ।