ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ 1.710 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਚੰਡੀਗੜ੍ਹ,15ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ ਜਲੰਧਰ ਦਿਹਾਤੀ ਪੁਲਿਸ ਦੁਆਰਾ ਸਾਂਝੇ ਕੀਤੇ ਗਏ ਇਨਪੁਟ ‘ਤੇ ਕਾਰਵਾਈ ਕਰਦਿਆਂ 1.710 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮਲਕੀਤ ਕਾਲੀ ਅਤੇ ਉਸ ਦੇ ਸਾਥੀਆਂ ਦੇ ਕਬਜ਼ੇ ‘ਚੋਂ ਹੁਣ ਤੱਕ 24.710 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਐਸ.ਐਸ.ਓ.ਸੀ ਫਾਜ਼ਿਲਕਾ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।