ਬੀਐਸਐਫ ਦਾ ਦਾਇਰਾ ਵਧਾਉਣ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਜਬਰਦਸਤ ਪ੍ਰਦਰਸ਼ਨ
ਅਟਾਰੀ ਸਰਹੱਦ ਤੋਂ ਕੱਢਿਆ ਵਿਰੋਧ ਮਾਰਚ

ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅਟਾਰੀ ਬਾਰਡਰ ਤੋਂ ਲੈ ਕੇ ਅੰਮ੍ਰਿਤਸਰ ਗੋਲਡਨ ਗੇਟ ਤੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਹਨ। ਉਹਨਾਂ ਦੇ ਨਾਲ ਬਿਕਰਮ ਮਜੀਠੀਆ ,ਦਲਜੀਤ ਚੀਮਾ ਅਤੇ ਅਨਿਲ ਜੋਸ਼ੀ ਵੀ ਸ਼ਾਮਿਲ ਹਨ।























