ਬੀਐੱਸਐੱਫ ਨੇ ਨਾਕਾਮ ਕੀਤੀ ਪਾਕਿ ਸਮੱਗਲਰਾਂ ਦੀ ਨਾਪਾਕ ਹਰਕਤ
ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ
ਚੰਡੀਗੜ੍ਹ 27 ਜਨਵਰੀ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਦੇਸ਼ ਦੇ 74ਵੇਂ ਗਣਤੰਤਰ ਦਿਵਸ ‘ਤੇ ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਹਨਾਂ ਦੀ ਕੋਸ਼ਿਸ਼ ਨੂੰ ਸਰਹੱਦ ‘ਤੇ ਖੜ੍ਹੇ ਬੀਐਸਐਫ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਜਵਾਨਾਂ ਨੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
https://twitter.com/BSF_Punjab/status/1618569430329622530?s=20&t=Z7IEHlcywOLRPESxzqD8Bg
ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨ ਗਸ਼ਤ ’ਤੇ ਸਨ। ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਵਿੱਚ ਸਰਹੱਦ ਨੇੜਿਓਂ ਸ਼ੱਕੀ ਵਸਤਾਂ ਦੇ 3 ਪੈਕਟ ਮਿਲੇ ਹਨ। ਬੀਐਸਐਫ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਹਿਰਾਸਤ ਵਿੱਚ ਲੈ ਲਿਆ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੋਲ੍ਹਿਆ ਗਿਆ ਤਾਂ ਉਸ ਵਿਚ 3 ਕਿਲੋ ਹੈਰੋਇਨ ਸੀ।