ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਕ ਕੋਸ਼ਿਸ਼ ਕੀਤੀ ਨਾਕਾਮ;ਸਰਹੱਦ ਨੇੜਿਓਂ ਖੇਤਾਂ ਵਿੱਚੋਂ ਬਰਾਮਦ ਕੀਤੇ ਹੈਰੋਇਨ ਅਤੇ ਹਥਿਆਰ
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)- ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਪੰਜਾਬ ਨੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ‘ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਤਿੰਨ ਪੈਕੇਟ ਨਿਕਲੇ, ਜੋ ਪੀਲੀ ਟੇਪ ਨਾਲ ਭਰੇ ਹੋਏ ਸਨ। ਖੇਪ ਵਿੱਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਸ ਵਿੱਚ ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਸਨ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀਐਸਐੱਫ ਵੱਲੋਂ ਇਹਨਾਂ ਨੂੰ ਕਬਜੇ ਵਿੱਚ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
24th June 2022#Amritsar @BSF_Punjab Frontier
Vigilant #BSF Kissan Guard troops recovered 3 packets of suspected #heroin (Wt – 3.020Kgs) a/w 1 pistol & 5 rds (.30 bore) ahead of border fence in the farming field, while farmer was ploughing by tractor.#BSFAgainstDrugs#Jaihind pic.twitter.com/o422Tln8qq
— BSF PUNJAB FRONTIER (@BSF_Punjab) June 24, 2022