ਬੀਐੱਸਐੱਫ ਨੇ ਫਿਰ ਖਦੇੜਿਆ ਸਰਹੱਦ ਪਾਰੋਂ ਆਇਆ ਡਰੋਨ, 4 ਪਿਸਤੌਲ ਅਤੇ 47 ਰੌਂਦ ਕੀਤੇ ਬਰਾਮਦ
ਚੰਡੀਗੜ੍ਹ 18 ਜਨਵਰੀ(ਵਿਸ਼ਵ ਵਾਰਤਾ)- ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ‘ਚ ਬੈਠੇ ਤਸਕਰ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ‘ਚ ਲੱਗੇ ਹੋਏ ਹਨ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆ ਰਹੇ ਡਰੋਨ ਨੂੰ ਖਦੇੜਨ ‘ਚ ਸਫਲਤਾ ਹਾਸਲ ਕੀਤੀ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਪੈਕਟ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
On intervening foggy night (17/18 Jan 2023), #BSF party @BSF_Punjab Frontier heard sound of drone & intercepted it by firing near Vill – Uncha Takala in Distt- Gurdaspur.
On search, a pkt containing 4 Chinese pistols, 8 Mag & 47 Rds recovered.#JaiHind pic.twitter.com/Q86kPQBeaX
— BSF PUNJAB FRONTIER (@BSF_Punjab) January 18, 2023
ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਲਾ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਦੇਰ ਬਾਅਦ ਡਰੋਨ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।ਬੀਐਸਐਫ ਦੇ ਜਵਾਨਾਂ ਨੇ ਜਦੋਂ ਤਲਾਸ਼ੀ ਸ਼ੁਰੂ ਕੀਤੀ ਤਾਂ ਇਹ ਪੈਕਟ ਅਣਚਾ ਟਕਲਾ ਦੇ ਖੇਤਾਂ ਵਿੱਚ ਪਿਆ ਮਿਲਿਆ। ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 4 ਚੀਨੀ ਪਿਸਤੌਲਾਂ, 8 ਮੈਗਜ਼ੀਨ ਅਤੇ 47 ਰੌਂਦ ਬਰਾਮਦ ਹੋਏ। ਹਥਿਆਰ ਜ਼ਬਤ ਕਰ ਲਏ ਗਏ ਹਨ ਅਤੇ ਇਲਾਕੇ ਦੀ ਸਖ਼ਤੀ ਨਾਲ ਤਲਾਸ਼ੀ ਲਈ ਜਾ ਰਹੀ ਹੈ।