ਬੀਐੱਸਐੱਫ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ
ਗਲਤੀ ਨਾਲ ਭਾਰਤੀ ਸਰਹੱਦ ‘ਚ ਹੋਏ ਸਨ ਦਾਖਲ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਮਨੁੱਖਤਾ ਦੀ ਮਿਸਾਲ ਦਿੰਦਿਆਂ ਬੀਐੱਸਐਫ ਨੇ ਬੀਤੀ ਦੇਰ ਰਾਤ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਹਵਾਲੇ ਕਰ ਦਿੱਤਾ।ਜਾਣਕਾਰੀ ਅਨੁਸਾਰ ਇਹ ਦੋਵੇਂ ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਏ ਸਨ। ਪੁੱਛਗਿੱਛ ਤੋਂ ਬਾਅਦ ਅਤੇ ਦੋਵਾਂ ਤੋਂ ਕੁਝ ਵੀ ਸ਼ੱਕੀ ਨਾ ਹੋਣ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਉਨ੍ਹਾਂ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ।
ਘਟਨਾ ਐਤਵਾਰ ਦੀ ਹੈ। ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਸਰਹੱਦੀ ਪਿੰਡ ਰਾਜਾਤਾਲ ਵਿੱਚ ਅੱਜ ਸਵੇਰੇ ਦੋ ਪਾਕਿਸਤਾਨੀ ਨਾਗਰਿਕ ਦਾਖ਼ਲ ਹੋਏ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
https://twitter.com/BSF_Punjab/status/1586760662763577344?s=20&t=JnFZb-dg4UTVVMVrSwCkdg
ਬੀਐਸਐਫ ਨੇ ਜਦੋਂ ਪਾਕਿਸਤਾਨੀ ਨਾਗਰਿਕਾਂ ਤੋਂ ਪੁੱਛਗਿੱਛ ਕੀਤੀ ਤਾਂ ਦੋਵਾਂ ਕੋਲੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦੋਵਾਂ ਕੋਲ ਪਾਕਿਸਤਾਨੀ ਕਰੰਸੀ ਅਤੇ 9790 ਰੁਪਏ ਦੇ ਦਸਤਾਵੇਜ਼ ਸਨ। ਗੱਲਬਾਤ ਤੋਂ ਸਾਫ਼ ਸੀ ਕਿ ਦੋਵੇਂ ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਏ ਸਨ। ਜਿਸ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ।ਬੀਐਸਐਫ ਨੇ ਦੋਵਾਂ ਦੀ ਪਛਾਣ ਪਾਕਿ ਰੇਂਜਰਾਂ ਨਾਲ ਸਾਂਝੀ ਕੀਤੀ। ਦੋਵਾਂ ਦੀ ਪਛਾਣ ਅਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਬੀਐਸਐਫ ਨੇ ਦੇਰ ਰਾਤ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ।























