ਵੱਡੀ ਖਬਰ
ਬੀਕਾਨੇਰ ‘ਚ ਲਗਾਤਾਰ ਦੂਜੇ ਦਿਨ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ) ਰਾਜਸਥਾਨ ਦੇ ਬੀਕਾਨੇਰ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਸਵੇਰੇ 7.42 ਵਜੇ ਆਇਆ। ਇਸਦਾ ਕੇਂਦਰ 15 ਕਿਲੋਮੀਟਰ ਦੀ ਡੂੰਘਾਈ ‘ਤੇ ਬੀਕਾਨੇਰ ਦੇ ਉੱਤਰ-ਪੱਛਮ ਵਿੱਚ 413 ਕਿਲੋਮੀਟਰ ਸੀ ਪਾਕਿਸਤਾਨ ਵਿੱਚ ਸੀ। ਭੂਚਾਲ ਤੋਂ ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਬੀਕਾਨੇਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਮਾਪੀ ਗਈ ਸੀ।