ਵੱਡੀ ਖਬਰ
ਬੀਜੇਪੀ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਬਜੁਰਗ ਕਿਸਾਨ ਦਾ ਪਾਟਿਆ ਸਿਰ ਤੇ ਕਈ ਹੋਏ ਫੱਟੜ
ਚੰਡੀਗੜ੍ਹ,28 ਅਗਸਤ(ਵਿਸ਼ਵ ਵਾਰਤਾ) ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਬੀਜੇਪੀ ਦੀਆਂ ਰੈਲੀਆਂ ਅਤੇ ਮੀਟਿੰਗਾਂ ਦਾ ਵਿਰੋਧ ਜਾਰੀ ਹੈ। ਇਸ ਵਿਚਾਲੇ ਹੀ ਅੱਜ ਕਰਨਾਲ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ ਇੱਕ ਅਹਿਮ ਮੀਟਿੰਗ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਜਾਣਕਾਰੀ ਅਨੂੁਸਾਰ ਇਹ ਘਟਨਾ ਬਸਤਾੜਾ ਟੋਲ ਪਲਾਜ਼ਾ ਦੀ ਹੈ ,ਜਿੱਥੇ ਡੇਢ ਤੋਂ ਦੋ ਸੌ ਕਿਸਾਨਾਂ ਨੇ ਬੀਜੇਪੀ ਵਿਧਾਇਕਾਂ ਦੀਆਂ ਗੱਡੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸ ਲਾਠੀਚਾਰਜ ਵਿੱਚ ਇੱਕ ਬਜੁਰਗ ਕਿਸਾਨ ਦਾ ਸਿਰ ਪਾਟ ਗਿਆ ਅਤੇ ਕਈ ਹੋਰਾਂ ਨੂੰ ਗੰਭੀਰ ਸੱਟਾਂ ਲੱਗਣ ਦੀ ਸੂਚਨਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨਾਂ ਦੇ ਵਿਰੋਧ ਕਾਰਨ ਸ਼ਹਿਰ ਨੂੰ ਇੱਕ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਸੀ । ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।