ਬੀਜੇਪੀ ਦੇ ਲੋਕ ਸਭਾ ਮੈਂਬਰ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ
ਹਿਸਾਰ,5 ਨਵੰਬਰ(ਵਿਸ਼ਵ ਵਾਰਤਾ)- ਹਰਿਆਣਾ ਦੇ ਨਾਰਨੌਂਦ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਲੋਕ ਸਭਾ ਮੈਂਬਰ ਰਾਮਚੰਦਰ ਜਾਂਗੜਾ ਦਾ ਅੱਜ ਕਿਸਾਨਾਂ ਨੇ ਜਬਰਦਸਤ ਵਿਰੋਧ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇੱਥੇ ਕਿਸੇ ਸਮਾਜਿਕ ਕਾਰਜ ਵਿੱਚ ਹਿੱਸਾ ਲੈਣ ਲਈ ਆਏ ਸਨ। ਇਸ ਦੌਰਾਨ ਉਹਨਾਂ ਦੇ ਕਾਫਲੇ ਦੀਆਂ ਗੱਡੀਆਂ ਦੀ ਭੰਨਤੋੜ ਕੀਤੇ ਜਾਣ ਦੀ ਵੀ ਖਬਰ ਹੈ । ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਨਹੀਂ ਹੈ।