ਬੀਜੇਪੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕੀਤੀ ਕੇਂਦਰ ਸਰਕਾਰ ਕੋਲੋਂ ਐਮਐਸਪੀ ਦੀ ਗਰੰਟੀ ਦੀ ਮੰਗ
ਦੇਖੋ,ਕਿਵੇਂ ਖੋਲ੍ਹੀ ਆਪਣੀ ਹੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਪੋਲ
ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਤੋਂ ਕਿਸਾਨਾਂ ਦੀ ਮੰਗ ਨੂੰ ਮੁੱਦਾ ਬਣਾ ਕੇ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਉਹਨਾਂ ਨੇ ਉੱਤਰ ਪ੍ਰਦੇਸ਼ ਦੀ ਮੰਡੀ ਵਿੱਚ ਝੋਨਾ ਵੇਚਣ ਵਾਲੇ ਕਿਸਾਨਾਂ ਅਤੇ ਖਰੀਦ ਅਧਿਕਾਰੀਆਂ ਨਾਲ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ,ਜਿਸ ਵਿੱਚ ਉਹ ਅਧਿਕਾਰੀ ਦੀ ਬਹਾਨੇ ਬਣਾ ਕੇ ਝੋਨਾ ਨਾ ਖਰੀਦਣ ਤੇ ਝਾੜ ਬਾਕੀ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਐਮਐਸਪੀ ਦੀ ਗਰੰਟੀ ਦੇ ਕੇ ਕਿਸਾਨਾਂ ਦੀ ਅਜਿਹੀ ਸਥਿਤੀ ਤੋਂ ਪਿੱਛਾ ਛੁੱਡਵਾਉਣ ਦੀ ਗੱਲ ਵੀ ਕਹੀ ਹੈ।
जब तक एमएसपी की वैधानिक गारंटी नहीं होगी, ऐसे ही मंडियों में किसानों का शोषण होता रहेगा। इस पर सख़्त से सख़्त कार्यवाही होनी चाहिए। pic.twitter.com/pWKI13e4Vp
— Varun Gandhi (@varungandhi80) October 29, 2021