ਬੀਜੇਪੀ ਨੇ ਖਿੱਚ ਲਈ ਸਹੁੰ ਚੁੱਕ ਸਮਾਗਮ ਦੀ ਤਿਆਰੀ, 10 ਹਜ਼ਾਰ ਮਹਿਮਾਨ ਹੋਣਗੇ ਸ਼ਾਮਲ
ਦਿੱਲੀ, 3 ਜੂਨ (ਵਿਸ਼ਵ ਵਾਰਤਾ):- ਸੂਤਰਾਂ ਮੁਤਾਬਕ ਨਰੇਂਦਰ ਮੋਦੀ ਦਾ ਸੋਹੁੰ ਚੁੱਕ ਸਮਾਗਮ 9 ਜੂਨ ਨੂੰ ਹੋ ਸਕਦਾ ਹੈ। ਹਾਲਾਂਕਿ ਕਿ ਇਸਦੀ ਅਧਿਕਾਰਿਤ ਜਾਣਕਾਰੀ 4 ਜੂਨ ਨੂੰ ਵੋਟਾਂ ਦੇ ਨਤੀਜਿਆਂ ਤੋਂ ਬਾਅਦ ਹੀ ਆਵੇਗੀ। ਇਸ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਦੇ ਮੁਤਾਬਕ ਰਾਸ਼ਟਰਪਤੀ ਭਵਨ ਤੋਂ ਸੋਹੁੰ ਚੁੱਕ ਸਮਾਗਮ ਲਈ ਸਜਾਵਟੀ ਬੂਟਿਆਂ ਲਈ ਇਕ ਟੈਂਡਰ ਜਾਰੀ ਕੀਤਾ ਗਿਆ ਹੈ। ਇਕ ਨਿੱਜੀ ਅਖਬਾਰ ਵਿਚ ਛਾਪੀ ਰਿਪੋਰਟ ਦੇ ਮੁਤਾਬਕ ਪਿਛਲੇ ਹਫਤੇ ਹੋ ਸੋਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਇਸ ਸਮਾਗਮ ਵਿਚ ਵਿਦੇਸ਼ੀ ਸਰਕਾਰਾਂ ਦੇ ਨੁਮਾਇੰਦਿਆਂ ਤੋਂ ਇਲਾਵਾ 8000 ਤੋਂ 10000 ਲੋਕ ਸ਼ਾਮਲ ਹੋ ਸਕਦੇ ਹਨ