ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਫਾਈਨਲ ਅਲਟੀਮੇਟਮ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁਅੱਤਲ ਕੀਤੀ ਗਈ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਨੂੰ ਅਕਾਲੀ ਦਲ ਨੇ ਹੁਣ ਆਪਣਾ ਫੈਸਲੇ ਤੋਂ ਪਿੱਛੇ ਹਟਣ ਲਈ ਫਾਈਨਲ ਅਲਟੀਮੇਟ ਦੇ ਦਿੱਤਾ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਾਰਟੀ ਨੇ ਉਹਨਾਂ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਚੋਣ ਲੜਨ ਦੇ ਆਪਣੇ ਫੈਸਲੇ ਤੋਂ ਪਿੱਛੇ ਹਟਣ ਲਈ ਵੀ ਕਿਹਾ ਹੈ। ਦੱਸ ਦਈਏ ਕਿ ਬੀਬੀ ਜਗੀਰ ਕੌਰ ਨੇ ਐਸਜੀਪੀਸੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ ਦੂਜੇ ਪਾਸੇ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।