ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਐਕਸ਼ਨ
ਮੈਨੇਜਰ ਸਣੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖ਼ਾਸਤ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 16 ਜੂਨ(ਵਿਸ਼ਵ ਵਾਰਤਾ): ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਫਲਾਇੰਗ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋਂ ਫਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਵਾਉਣ ਦੇ ਦੋਸ਼ ਹੇਠ ਮੈਨੇਜਰ ਕੁਲਜਿੰਦਰ ਸਿੰਘ, ਸੁਖਮੰਦਰ ਸਿੰਘ ਕਲਰਕ ਤੇ ਭਾਈ ਗੁਰਬਾਜ਼ ਸਿੰਘ ਸੇਵਾਦਾਰ ਅਤੇ ਭਾਈ ਲਖਵੀਰ ਸਿੰਘ ਸੇਵਾਦਾਰ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹਨਾਂ ਮੁਲਾਜ਼ਮਾਂ ਖਿਲਾਫ ਜੈਤੋ ਪੁਲਿਸ ਸਟੇਸ਼ਨ ਵਿਚ ਸ਼੍ਰੋਮਣੀ ਕਮੇਟੀ ਨੇ ਕੇਸ ਵੀ ਦਰਜ ਕਰਵਾ ਦਿੱਤਾ ਹੈ।