ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
ਚੰਡੀਗੜ੍ਹ 07 ਜੁਲਾਈ– ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦੇ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਸੂਰਜ ਕੌਰ ਖਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰਾਂ ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਬੀਬੀ ਪਰਮਜੀਤ ਕੌਰ ਕੱਟੂ ਅਤੇ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਬੀਬੀ ਨਛੱਤਰ ਕੌਰ ਮਾਨਸਾ ਨੂੰ ਇਸਤਰੀ ਅਕਾਲ਼ੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।