• Latest
  • Trending

ਬੀਬੀ ਜਾਗੀਰ ਕੌਰ ਨੇ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਕੀਤੀ ਨਿਖੇਧੀ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

2 hours ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

3 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

6 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

7 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

8 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

8 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

9 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਬੀ ਜਾਗੀਰ ਕੌਰ ਨੇ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਕੀਤੀ ਨਿਖੇਧੀ

November 7, 2017
in ਪੰਜਾਬ

ਚੰਡੀਗੜ 7 ਨਵੰਬਰ

ਇਸਤਰੀ ਅਕਾਲੀ ਦਲ ਨੇ 2020 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ‘ 550 ਸਾਲ ਸਹਿਜ ਪਾਠ ਦੇ ਨਾਲ’ ਨਾਂ ਦੇ ਇੱਕ ਸਹਿਜ ਪਾਠ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਪੀਰੀਅਡ ਦੌਰਾਨ ਇਸਤਰੀ ਦਲ ਵੱਲੋਂ ਪਹਿਲੇ ਪਾਤਸ਼ਾਹ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਲਈ ਰਾਜ ਭਰ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ।
ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਸਤਰੀ ਵਿੰਗ ਦੀ ਮੀਟਿੰਗ ਮਗਰੋਂ ਇਸ ਪ੍ਰੋਗਰਾਮ ਦਾ ਖੁਲਾਸਾ ਕਰਦਿਆਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸ਼ੁਰੂਆਤ ਵਿਚ ਇਸਤਰੀ ਆਗੂਆਂ ਦੁਆਰਾ ਪੰਜਾਬ ਦੇ ਵੱਖ ਵੱਖ ਭਾਗਾਂ ਵਿਚ ਸਹਿਜ ਪਾਠ ਆਰੰਭ ਕੀਤੇ ਜਾਣਗੇ। ਉਹਨਾਂ ਸਾਰੇ ਸਹਿਜ ਪਾਠਾਂ ਦਾ ਭੋਗ 25 ਦਸੰਬਰ 2017 ਨੂੰ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਮੌਕੇ ਫਤਿਹਗੜ• ਸਾਹਿਬ ਵਿਖੇ ਸਾਂਝੇ ਰੂਪ ਵਿਚ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਨਾਲ ਰਾਬਤਾ ਬਣਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਮੁੜ ਪੁਸ਼ਟੀ ਕਰਨ ਲਈ ਹਰੇਕ ਜ਼ਿਲ•ੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਇਹ ਟਿੱਪਣੀ ਕਰਦਿਆਂ ਇਸਤਰੀ ਅਕਾਲੀ ਦਲ ਇਸ ਧਾਰਮਿਕ ਗਤੀਵਿਧੀ ਲਈ ਧਰਮ-ਪ੍ਰਚਾਰਕਾਂ ਦਾ ਵੀ ਸਹਿਯੋਗ ਲੈ ਰਿਹਾ ਹੈ, ਬੀਬੀ ਜਾਗੀਰ ਕੌਰ ਨੇ ਕਿਹਾ ਕਿ  ਨੌਜਵਾਨਾਂ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹਨਾਂ ਨੇ ਜ਼ਿਲ•ਾਂ ਪ੍ਰਧਾਨਾਂ ਨੂੰ ਆਖਿਆ ਕਿ ਉਹ ਇਸਤਰੀ ਮੈਂਬਰਾਂ ਦੀਆਂ ਵੀ ਜਾਗਰੂਕਤਾ ਮੀਟਿੰਗਾਂ ਕਰਵਾਉਣ ਤਾਂ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਧਾਰਮਿਕ ਸੰਸਕਾਰ ਦੇਣ ਲਈ ਪ੍ਰੇਰਿਤ ਕੀਤਾ ਜਾਵੇ।  ਉਹਨਾਂ ਕਿਹਾ ਕਿ ਅਸੀੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਂਹੀ ਗੁਰਮਤਿ ਗਿਆਨ ਦੇ ਜਗਿਆਸੂਆਂ ਨੂੰ ‘ਸਾਂਚੀ ਸਾਹਿਬ’ਵੀ ਵੰਡਾਂਗੇ।
ਸੀਨੀਅਰ ਆਗੂਆਂ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਜ਼ਿਲ•ਾ ਪ੍ਰਧਾਨਾਂ ਸਮੇਤ 250 ਮੈਂਬਰਾਂ ਦੀ ਹੋਈ ਇਸ ਮੀਟਿੰਗ ਵਿਚ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਵੀ ਨੋਟਿਸ ਲਿਆ ਗਿਆ, ਜਿਹਨਾਂ ਦੀ ਸ਼ੁਰੂਆਤ ਗੁਰਦਾਸਪੁਰ ਵਿਚ ਅਕਾਲੀ ਆਗੂ  ਗੁਰਬਚਨ ਸਿੰਘ ਖਾਲਸਾ ਦੇ ਕਤਲ ਨਾਲ ਹੋਈ ਸੀ ਅਤੇ ਇਹ ਮਾੜਾ ਰੁਝਾਣ ਲਗਾਤਾਰ ਜਾਰੀ ਹੈ, ਜਿਸ ਵਿਚ ਅਕਾਲੀ ਆਗੂਆਂ ਦੇ ਬੇਟਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸਤਰੀ ਵਿੰਗ ਦੇ ਆਗੂਆਂ ਨੇ ਬੀਬੀ ਜਾਗੀਰ ਕੌਰ ਨੂੰ ਦੱਸਿਆ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਦੌਰਾਨ ਸਰਪੰਚਾਂ, ਪੰਚਾਂ ਅਤੇ ਕੌਂਸਲਰਾਂ ਨੂੰ ਧਮਕਾਇਆ ਗਿਆ ਸੀ। ਹਿੰਸਾ ਦੇ ਡਰ ਕਾਰਣ ਬਹੁਤ ਸਾਰੀਆਂ ਔਰਤਾਂ ਚੋਣ ਬੂਥਾਂ ਤੋਂ ਦੂਰ ਰਹੀਆਂ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਇੱਕ ਚੁਣੀ ਹੋਈ ਸਰਕਾਰ ਇੰਨੀ ਜਲਦੀ ਲੋਕਾਂ ਦਾ ਵਿਸ਼ਵਾਸ ਖੋ ਚੁੱਕੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮਾੜੇ ਕੰਮਾਂ ਦੀ ਸਜ਼ਾ ਲੋਕੀਂ ਇਸ ਨੂੰ ਖੁਦ ਦੇਣਗੇ।
ਇਸਤਰੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨਾਂ ਨੇ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਆਪ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਇੱਕ ਕੌਮਾਂਤਰੀ ਨਸ਼ਾ ਤਸਕਰੀ ਕੇਸ ਵਿਚ ਦੋਸ਼ੀ ਪਾਏ ਜਾਣ ਉੱਤੇ ਵੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ  ਆਪ ਪਿਛਲੀਆਂ ਵਿਧਾਨ ਸਭਾ ਚੋਣਾਂ ਨਸ਼ਿਆਂ ਦੇ ਮੁੱਦੇ ਉੱਤੇ ਲੜੀ ਸੀ ਅਤੇ ਇਸ ਨੇ ਪੰਜਾਬੀ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਵੀ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਪਾਕਿਸਤਾਨ ਨਾਲ ਜੁੜੀਆਂ ਤਾਰਾਂ ਵਾਲੇ ਇੱਕ ਕੌਮਾਂਤਰੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰੇ ਦਾ ਸਰਗਨੇ ਵਜੋਂ ਨਾਂ ਆ ਚੁੱਕਿਆ ਹੈ ਤਾਂ ਆਪ ਲੀਡਰਸ਼ਿਪ ਨੂੰ ਉਸ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਸ ਦੀ ਮੁੱਢਲੀ ਪਾਰਟੀ ਮੈਂਬਰਸ਼ਿਪ ਰੱਦ ਕਰ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਰ ਇਸ ਦੇ ਉਲਟ ਲੀਡਰਸ਼ਿਪ ਉਸ ਨੂੰ ਬਚਾਉਣ ਉਤੇ ਲੱਗੀ ਹੋਈ ਹੈ ਅਤੇ ਅਦਾਲਤ ਦੇ ਫੈਸਲੇ ਉੱਤੇ ਉਂਗਲ ਉਠਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਵਤੀਰਾ ਨਿੰਦਣਯੋਗ ਹੈ।  ਉਹਨਾਂ ਕਿਹਾ ਕਿ ਉਹ ਜਨਤਾ ਵਿਚ ਜਾ ਕੇ ਖਹਿਰਾ ਅਤੇ ਆਪ ਦਾ ਪਰਦਾਫਾਸ਼ ਕਰਨਗੇ।
ਇਸ ਮੀਟਿੰਗ ਵਿਚ ਬੀਬੀ ਕਰਤਾਰ ਕੌਰ ਸ਼ਾਹਬਾਦ, ਬੀਬੀ ਰਾਜਵਿੰਦਰ ਕੌਰ ਰਾਜੂ, ਬੀਬੀ ਮਨਜੀਤ ਕੌਰ ਸਿੱਧੂ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਮਿੰਦਰਪਾਲ ਕੌਰ, ਬੀਬੀ ਕਿਰਨ ਸ਼ਰਮਾ, ਬੀਬੀ ਸ਼ਰਨਜੀਤ ਕੌਰ ਜਿੰਦਰ, ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਦਰਸ਼ਨ ਕੌਰ, ਬੀਬੀ ਵੀਨਾ ਮੱਕੜ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਪਰਨੀਤ ਕੌਰ ਭਗਤਾ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਿੰਦਰ ਕੌਰ ਦੁਧਾਲਾ,ਬੀਬੀ ਕੁਲਵਿੰਦਰ ਕੌਰ ਵਿਰਕ, ਬੀਬੀ ਪਲਵਿੰਦਰ ਕੌਰ ਰਾਣੀ, ਬੀਬੀ ਰਾਣੀ ਧਾਲੀਵਾਲ, ਬੀਬੀ ਜਸਪਾਲ ਕੌਰ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਮਨਪ੍ਰੀਤ ਕੌਰ ਹੁੰਦਲ, ਬੀਬੀ ਸੂਰਜ ਕੌਰ ਖਿਆਲਾ, ਬੀਬੀ ਸਿਮਰਜੀਤ ਕੌਰ ਸਿਮੀ, ਬੀਬੀ ਦਲਜੀਤ ਕੌਰ ਪਾਵਾ, ਬੀਬੀ ਜਸਵਿੰਦਰ ਕੌਰ ਠੁਲੇਵਾਲ, ਬੀਬੀ ਸੁਖਵਿੰਦਰ ਕੌਰ ਮਾਨ ਅਤੇ ਬੀਬੀ ਰਣਜੀਤ ਕੌਰ ਮਾਹਿਲਪੁਰ ਵੀ ਹਾਜ਼ਿਰ ਸਨ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
4 weeks ago
0

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 