ਬੀਸੀਸੀਆਈ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 17 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਇੱਕ ਨਿੱਜੀ ਨਿਊਜ਼ ਚੈਨਲ ਦੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 57 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਚੇਤਨ ਸ਼ਰਮਾ ਨੂੰ ਇੱਕ ਟੀਵੀ ਚੈਨਲ ਦੇ ਸਟਿੰਗ ਆਪਰੇਸ਼ਨ ਵਿੱਚ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ 80 ਫੀਸਦੀ ਫਿੱਟ ਹੋਣ ਦੇ ਬਾਵਜੂਦ ਵੀ ਫਿੱਟ ਰਹਿਣ ਅਤੇ 100 ਫੀਸਦੀ ਫਿੱਟ ਰਹਿਣ ਲਈ ਟੀਕੇ ਲਗਾਉਂਦੇ ਹਨ। ਦੱਸ ਦੇਈਏ ਕਿ ਸ਼ਰਮਾ ਨੂੰ ਪਿਛਲੇ ਤਿੰਨ ਮਹੀਨਿਆਂ ਵਿੱਚ ਦੂਜੀ ਵਾਰ ਟੀਮ ਤੋਂ ਹਟਾਇਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਆਸਟ੍ਰੇਲੀਆ ‘ਚ ਟੀ-20 ਵਿਸ਼ਵ ਕੱਪ ‘ਚ ਕਰਾਰੀ ਹਾਰ ਤੋਂ ਬਾਅਦ ਬਾਹਰ ਕਰ ਦਿੱਤਾ ਗਿਆ ਸੀ।