• Latest
  • Trending
ਬੀ.ਬੀ.ਐਮ.ਬੀ. ਦੇ ਫੈਸਲੇ ਪਿੱਛੇ ਮੋਦੀ ਵੱਲੋਂ ਪੰਜਾਬ ਦਾ ਪਾਣੀ ਤੇ ਬਿਜਲੀ ਖੋਹਣ ਦੀ ਡੂੰਘੀ ਸਾਜ਼ਿਸ਼ : ਮਹਿਲਾ ਕਿਸਾਨ ਯੂਨੀਅਨ

ਬੀ.ਬੀ.ਐਮ.ਬੀ. ਦੇ ਫੈਸਲੇ ਪਿੱਛੇ ਮੋਦੀ ਵੱਲੋਂ ਪੰਜਾਬ ਦਾ ਪਾਣੀ ਤੇ ਬਿਜਲੀ ਖੋਹਣ ਦੀ ਡੂੰਘੀ ਸਾਜ਼ਿਸ਼ : ਮਹਿਲਾ ਕਿਸਾਨ ਯੂਨੀਅਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

4 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

5 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

5 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

5 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

6 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

6 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

6 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

6 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

7 hours ago
Hindi News
English News
Tuesday, June 2, 2026
No Result
View All Result
26 °c
Chandigarh
33 ° Tue
35 ° Wed
34 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀ.ਬੀ.ਐਮ.ਬੀ. ਦੇ ਫੈਸਲੇ ਪਿੱਛੇ ਮੋਦੀ ਵੱਲੋਂ ਪੰਜਾਬ ਦਾ ਪਾਣੀ ਤੇ ਬਿਜਲੀ ਖੋਹਣ ਦੀ ਡੂੰਘੀ ਸਾਜ਼ਿਸ਼ : ਮਹਿਲਾ ਕਿਸਾਨ ਯੂਨੀਅਨ

February 27, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਬੀ.ਬੀ.ਐਮ.ਬੀ. ਦੇ ਫੈਸਲੇ ਪਿੱਛੇ ਮੋਦੀ ਵੱਲੋਂ ਪੰਜਾਬ ਦਾ ਪਾਣੀ ਤੇ ਬਿਜਲੀ ਖੋਹਣ ਦੀ ਡੂੰਘੀ ਸਾਜ਼ਿਸ਼ : ਮਹਿਲਾ ਕਿਸਾਨ ਯੂਨੀਅਨ

ਬੀ.ਬੀ.ਐਮ.ਬੀ. ਦੇ ਫੈਸਲੇ ਪਿੱਛੇ ਮੋਦੀ ਵੱਲੋਂ ਪੰਜਾਬ ਦਾ ਪਾਣੀ ਤੇ ਬਿਜਲੀ ਖੋਹਣ ਦੀ ਡੂੰਘੀ ਸਾਜ਼ਿਸ਼ : ਮਹਿਲਾ ਕਿਸਾਨ ਯੂਨੀਅਨ

ਚੰਡੀਗੜ,27 ਫਰਵਰੀ (ਵਿਸ਼ਵ ਵਾਰਤਾ) ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਨੰਗਲ ਦੀ ਮੈਨੇਜਮੈਂਟ ਵਿੱਚ ਤਾਜਾ ਸੋਧਾਂ ਕਰਕੇ ਪੰਜਾਬ ਕੋਲੋਂ ਮੈਂਬਰੀ ਦਾ ਹੱਕ ਖੋਹਣ ਲਈ ਭਾਜਪਾ ਨੇ ਵਿਆਪਕ, ਦੂਰਗਾਮੀ ਤੇ ਡੂੰਘੀ ਸਾਜ਼ਿਸ਼ ਰਚਦਿਆਂ ਪੰਜਾਬ ਦੇ ਪਾਣੀਆਂ ਤੇ ਪਣ ਬਿਜਲੀ ਸਮੇਤ ਚਰਚਿਤ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ) ਨਹਿਰ ਬਾਰੇ ਰਾਜਸੀ ਬਿਸਾਤ ਵਿਛਾਈ ਹੈ ਤਾਂ ਜੋ ਪਾਣੀ ਤੇ ਬਿਜਲੀ ਦੇ ਮੁੱਦੇ ਉਤੇ ਭਗਵਾਂ ਪਾਰਟੀ ਗੁਆਂਢੀ ਰਾਜਾਂ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਜਿੱਤ ਸਕੇ ਅਤੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੇ ਕਿਸਾਨ ਅੰਦੋਲਨ ਦੇ ਦੂਜੇ ਪੜਾਅ ਵੇਲੇ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ਉੱਤੇ ਗੁਆਂਢੀ ਰਾਜਾਂ ਦੇ ਕਿਸਾਨਾਂ ਦਰਮਿਆਨ ਮੱਤਭੇਦ ਖੜੇ ਕਰਕੇ ਅੰਦੋਲਨ ਨੂੰ ਅਸਫਲ ਕੀਤਾ ਜਾ ਸਕੇ।

ਅੱਜ ਇੱਥੇ ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ, ਚੇਅਰਪਰਸਨ ਮਨਵੀਰ ਕੌਰ ਰਾਹੀ ਤੇ ਜਨਰਲ ਸਕੱਤਰ ਦਵਿੰਦਰ ਕੌਰ ਨੇ ਆਖਿਆ ਕਿ ਦਰਿਆਈ ਪਾਣੀਆਂ ਬਾਰੇ ਮਾਮਲਾ ਉਚ ਅਦਾਲਤ ਦੇ ਵਿਚਾਰਅਧੀਨ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਵਿੱਚ ਹੋਈ ਹਾਰ ਦਾ ਬਦਲਾ ਪੰਜਾਬ ਤੇ ਪੰਜਾਬੀਆਂ ਨੂੰ ਉਨਾਂ ਦੇ ਹੱਕਾਂ ਤੋਂ ਵਾਂਝਾ ਕਰਕੇ ਲਿਆ ਜਾ ਰਿਹਾ ਹੈ ਅਤੇ ਰਿਪੇਰੀਅਨ ਸੂਬਾ ਹੋਣ ਕਰਕੇ ਪੰਜਾਬ ਨੂੰ ਦਰਿਆਈ ਡੈਮਾਂ ਦਾ ਸਮੁੱਚਾ ਕੰਟਰੋਲ ਸੌਂਪਣ ਦੀ ਥਾਂ ਰਾਜ ਕੋਲ ਬਚਦੇ ਨਿਗੂਣੇ ਅਧਿਕਾਰ ਵੀ ਖੋਹ ਕੇ ਕੇਂਦਰੀ ਗਲਬਾ ਕਾਇਮ ਕੀਤਾ ਜਾ ਰਿਹਾ ਹੈ।

ਕਿਸਾਨ ਨੇਤਾਵਾਂ ਨੇ ਕਿਹਾ ਕਿ ਮੋਦੀ ਆਪਣੇ ਹੱਥ ਠੋਕੇ ਅਫਸਰਾਂ ਰਾਹੀਂ ਪੰਜਾਬ ਦੇ ਡੈਮਾਂ ਦਾ ਮੁਕੰਮਲ ਕੰਟਰੋਲ ਆਪਣੇ ਹੱਥਾਂ ਵਿੱਚ ਕਰਕੇ ਪੰਜਾਬ ਦੀ ਬਿਜਲੀ ਤੇ ਪਾਣੀ ਰਾਹੀਂ ਗੁਆਂਢੀ ਸੂਬਿਆਂ ਨੂੰ ਖ਼ੁਸ਼ ਕਰਨਾ ਚਾਹੁੰਦਾ ਹੈ ਅਤੇ ਇੱਕ ਤੀਰ ਨਾਲ ਕਈ ਨਿਸ਼ਾਨੇ ਲਾਉਂਦਿਆਂ ਉਹ ਗੁਆਂਢੀ ਰਾਜਾਂ ਦੇ ਕਿਸਾਨਾਂ ਦੀ ਆਪਸੀ ਭਾਈਚਾਰਕ ਸਾਂਝ ਵੀ ਤੋੜਨੀ ਚਾਹੁੰਦਾ ਹੈ ਤਾਂ ਜੋ ਪਾੜੋ ਤੇ ਰਾਜ ਕਰੋ ਦੀ ਨੀਤੀ ਨਾਲ ਭਗਵਾਂ ਪਾਰਟੀ ਸੱਤਾ ਵਿੱਚ ਬਣੀ ਰਹੇ।

ਉਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਕੇਂਦਰੀ ਦਲ ਬੀ.ਐਸ.ਐਫ. ਨੂੰ ਸਰਹੱਦੀ ਜਿਲਿਆਂ ਵਿੱਚ ਵੱਧ ਅਧਿਕਾਰ ਦੇਣੇ, ਚੰਡੀਗੜ ਵਿੱਚੋਂ ਪੰਜਾਬ ਦੇ ਕੋਟੇ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ, ਮਾਂ-ਬੋਲੀ ਪੰਜਾਬੀ ਨੂੰ ਕੇਂਦਰੀ ਅਦਾਰਿਆਂ, ਪ੍ਰਤੀਯੋਗੀ ਪ੍ਰੀਖਿਆਵਾਂ ਤੇ ਹੋਰ ਭਾਜਪਾ ਸ਼ਾਸ਼ਤ ਸੂਬਿਆਂ ਵਿੱਚ ਨੁੱਕਰੇ ਲਾਉਣਾ, ਫੌਜੀ ਭਰਤੀ ਵਿੱਚ ਸਿੱਖਾਂ ਦਾ ਕੋਟਾ ਘਟਾਉਣਾ, ਖਾੜਕੂਵਾਦ ਵੇਲੇ ਪੰਜਾਬ ਸਿਰ ਚੜੇ ਸਾਰੇ ਕਰਜ਼ੇ ਨੂੰ ਮੁਆਫ ਨਾ ਕਰਨਾ, ਹੋਰਨਾਂ ਰਾਜਾਂ ਵਿੱਚ ਘੱਟ ਗਿਣਤੀ ਸਿੱਖਾਂ ਦੀ ਨੂਮਾਇੰਦਗੀ ਖਤਮ ਕਰਨੀ, ਕਿਸਾਨ ਅੰਦੋਲਨ ਦੌਰਾਨ ਧੱਕੇਸ਼ਾਹੀਆਂ, ਪੰਜਾਬ ਨੂੰ ਵਿਸ਼ੇਸ਼ ਪੈਕੇਜ ਨਾ ਦੇਣਾ, ਜੇਲਾਂ ਚ ਬੰਦ ਸਿੱਖਾਂ ਦੀ ਰਿਹਾਈ, ਕਿਸਾਨ ਹਮਾਇਤੀ ਐਨ.ਆਰ.ਆਈ. ਸਿੱਖਾਂ ਦੀ ਕਾਲੀ ਸੂਚੀ ਬਣਾਉਣਾ ਆਦਿ ਭਾਜਪਾ ਦੀਆਂ ਪੰਜਾਬ ਵਿਰੋਧੀ ਤੇ ਸਿੱਖਾਂ ਪ੍ਰਤੀ ਮਾੜੀ ਸੋਚ ਦੀਆਂ ਚੰਦ ਉਦਾਹਰਣਾਂ ਹਨ।

ਮਹਿਲਾ ਕਿਸਾਨ ਨੇਤਾਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਵੱਲੋਂ ਚਾਰ ਸਾਲ ਪਹਿਲਾਂ ਉੱਤਰ ਖੇਤਰੀ ਵਿਕਾਸ ਕੌਂਸਲ ਦੀ ਮੀਟਿੰਗ ਵਿੱਚ ਬੀ.ਬੀ.ਐਮ.ਬੀ. ਅਤੇ ਦਰਿਆਈ ਪਾਣੀਆਂ ਸਬੰਧੀ ਅਜਿਹੇ ਕਿਸੇ ਫੈਸਲੇ ਬਾਰੇ ਦਰਸਾਏ ਸਖਤ ਵਿਰੋਧ ਨੂੰ ਦਰਕਿਨਾਰ ਕਰਦਿਆਂ ਪੰਜਾਬ ਦੇ ਦਰਿਆਈ ਪਾਣੀਆਂ ਤੇ ਪਣ ਬਿਜਲੀ ਉਪਰ ਪੂਰਾ ਕੰਟਰੋਲ ਕਰ ਲਿਆ ਹੈ ਜਦਕਿ ਪੰਜਾਬ ਹਰ ਸਾਲ 250 ਕਰੋੜ ਰੁਪਏ ਬੀ.ਬੀ.ਐਮ.ਬੀ. ਨੂੰ ਦੇ ਰਿਹਾ ਹੈ।

ਉਨਾਂ ਮੋਦੀ ਸਰਕਾਰ ਦੀ ਇੱਕ ਹੋਰ ਸਾਜ਼ਿਸ਼ ਬੇਨਕਾਬ ਕਰਦਿਆਂ ਕਿਹਾ ਕਿ ਦੇਸ ਦੇ ਰਿਪੇਰੀਅਨ ਸੂਬਿਆਂ ਦੇ ਪਾਣੀਆਂ ਉਤੇ ਮੁਕੰਮਲ ਕੇਂਦਰੀ ਕੰਟਰੋਲ ਕਰਨ ਲਈ ਹੀ ਚਾਲੂ ਕੇਂਦਰੀ ਬੱਜਟ ਵਿੱਚ ਵੱਖ ਵੱਖ ਸੂਬਿਆਂ ਦੇ ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦਾ ਸਮੂਹ ਸੂਬਿਆਂ ਦੇ ਨੇਤਾਵਾਂ ਤੇ ਕਿਸਾਨਾਂ ਨੂੰ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਸੂਬੇ ਵਿੱਚ ਖੇਤੀ ਲਈ ਮੌਜੂਦ ਨਹਿਰੀ ਪਾਣੀਆਂ ਉਤੇ ਵੋਟਾਂ ਵਟੋਰਨ ਲਈ ਕੇਂਦਰੀ ਡਾਕਾ ਵੱਜਣ ਤੋਂ ਰੋਕਿਆ ਜਾ ਸਕੇ।

          ਮਹਿਲਾ ਕਿਸਾਨ ਆਗੂਆਂ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਕੇਂਦਰ ਵੱਲੋਂ ਪੰਜਾਬ,  ਪੰਜਾਬੀ ਤੇ ਸਿੱਖਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਖ਼ਿਲਾਫ਼ ਲੜਨ ਲਈ ਉਹ ਇਕ ਮੰਚ ਉੱਤੇ ਇਕੱਠੇ ਹੋ ਕੇ ਅੰਦੋਲਨ ਵਿੱਢਣ ਤਾਂ ਜੋ ਭਾਜਪਾ ਦੇ ਫਿਰਕਾਪ੍ਰਸਤੀ ਵਾਲੇ ‘ਅੱਥਰੇ ਰੱਥ’ ਨੂੰ ਨਕੇਲ ਪਾਈ ਜਾ ਸਕੇ।

          ਉਨਾਂ ਭਗਵਾਂ ਪਾਰਟੀ ਵਿੱਚ ਬੈਠੇ ਪੰਜਾਬੀਆਂ ਅਤੇ ਸਿੱਖਾਂ ਨੂੰ ਆਪਣੇ ਵਤਨ ਤੇ ਲੋਕਾਂ ਨਾਲ ਧਰੋਹ ਨਾ ਕਮਾਉਣ ਦਾ ਤਾਅਨਾ ਮਾਰਦਿਆਂ ਕਿਹਾ ਕਿ ਉਹ ਅਸਥਾਈ ਰਾਜਸੀ ਲਾਲਚਾਂ ਤੇ ਫੋਕੇ ਅਹੁਦਿਆਂ ਦੀ ਥਾਂ ਜ਼ਮੀਰ ਦੀ ਆਵਾਜ਼ ਸੁਣ ਕੇ ਪੰਜਾਬ ਦੇ ਹੱਕਾਂ ਲਈ ਲੜਨ ਅਤੇ ਲੋਕ ਰਾਇ ਨਾਲ ਖੜਨ ਤਾਂ ਜੋ ਪੰਜਾਬ,  ਪੰਜਾਬੀ ਤੇ ਸਿੱਖ ਵਿਰੋਧੀ ਫੈਸਲੇ ਵਾਪਸ ਲੈਣ ਲਈ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਵੱਲ ਵਧ ਰਹੀ ਭਗਵਾਂ ਪਾਰਟੀ ਦੀਆਂ ਗੋਡਣੀਆਂ ਲਵਾਈਆਂ ਜਾ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
6 days ago
0

ਬੈਲਜੀਅਮ 'ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ - ਕਈ ਮੌਤਾਂ ਦਾ ਖ਼ਦਸ਼ਾ! - ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 