ਨਵਜੋਤ ਸਿੱਧੂ ਦਾ ਚੰਨੀ ਸਰਕਾਰ ਤੇ ਹਮਲਾ,ਪੁੱਛਿਆ ਸਵਾਲ
ਬੇਅਦਬੀਆਂ ਦੇ ਇਨਸਾਫ ਅਤੇ ਡਰੱਗ ਰੈਕੇਟ ਨੂੰ ਠੱਲ੍ਹ ਪਾਉਣ ਲਈ ਕਿਹੜਾ ਕਦਮ ਚੁੱਕਿਆ ਹੈ – ਨਵਜੋਤ ਸਿੱਧੂ
ਚੰਡੀਗੜ੍ਹ,5 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ । ਇਸ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੇ ਉਸ ਸਮੇਂ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਜਦੋਂ ਉਹਨਾਂ ਨੇ ਕਿਹਾ ਕਿ ਸਰਕਾਰ ਦੱਸੇ ਕਿ ਹੁਣ ਆਪਣੇ ਕਾਰਜਕਾਲ ਦੇ 50 ਦਿਨਾਂ ਦੇ ਵਿੱਚ ਮੌਜੂਦਾ ਸਰਕਾਰ ਨੇ ਬੇਅਦਬੀ ਮਾਮਲਿਆਂ ਦੇ ਇਨਸਾਫ ਅਤੇ ਡਰੱਗ ਰੈਕੇਟ ਨੂੰ ਠੱਲ੍ਹ ਪਾਉਣ ਲਈ ਕਿਹੜੇ ਕਦਮ ਚੁੱਕੇ ਹਨ।