ਬੇਅਦਬੀ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਬਲਤੇਜ ਪੰਨੂੰ ਦਾ ਠੋਕਵਾਂ ਜਵਾਬ
ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ)-ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲੰਮਾ ਤਜਰਬਾ ਰੱਖਣ ਵਾਲੇ ਸੀਨੀਅਰ ਪੱਤਰਕਾਰ ਬਲਤੇਜ ਪੰਨੂ ਜੋ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਡਾਇਰੈਕਟਰ (ਮੀਡੀਆ ਰਿਲੇਸ਼ਨਜ਼)ਹਨ, ਨੇ ਅੱਜ ਬੇਅਦਬੀ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਵਾਲ ਚੁੱਕਣ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਪੰਨੂੰ ਨੇ ਟਵੀਟ ਕਰਦਿਆਂ ਲਿਖਿਆ ” ਜਿਹੜੇ ਲੋਕ ਇਹ ਰੌਲਾ ਪਾ ਰਹੇ ਹਨ ਕਿ ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਚਲੀ ਗਈ ਕੀ ਉਹ ਲੋਕ ਚੰਡੀਗੜ੍ਹ ਨੂੰ ਪੰਜਾਬ ਤੋਂ ਬਾਹਰ ਸਮਝਦੇ ਹਨ? ਡੇਰਾ ਪ੍ਰੇਮੀ ਇਨ੍ਹਾਂ ਕੇਸਾਂ ਦੀ ਸੁਣਵਾਈ ਦੂਰ ਦੁਰੇਡੇ ਕਿਸੇ ਹੋਰ ਰਾਜ ਵਿੱਚ ਲਿਜਾਣਾ ਚਾਹੁੰਦੇ ਸਨ ਪਰ ਸਰਕਾਰ ਇਨਾਂ ਕੇਸਾਂ ਦੀ ਸੁਣਵਾਈ ਰਾਜਧਾਨੀ ਚੰਡੀਗੜ੍ਹ ਵਿੱਚ ਰੱਖਣ ਵਿੱਚ ਸਫਲ ਰਹੀ ਹੈ”
ਜਿਹੜੇ ਲੋਕ ਇਹ ਰੌਲਾ ਪਾ ਰਹੇ ਹਨ ਕਿ ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਚਲੀ ਗਈ ਕੀ ਉਹ ਲੋਕ ਚੰਡੀਗੜ੍ਹ ਨੂੰ ਪੰਜਾਬ ਤੋਂ ਬਾਹਰ ਸਮਝਦੇ ਹਨ?
ਡੇਰਾ ਪ੍ਰੇਮੀ ਇਨ੍ਹਾਂ ਕੇਸਾਂ ਦੀ ਸੁਣਵਾਈ ਦੂਰ ਦੁਰੇਡੇ ਕਿਸੇ ਹੋਰ ਰਾਜ ਵਿੱਚ ਲਿਜਾਣਾ ਚਾਹੁੰਦੇ ਸਨ ਪਰ ਸਰਕਾਰ ਇਨਾਂ ਕੇਸਾਂ ਦੀ ਸੁਣਵਾਈ ਰਾਜਧਾਨੀ ਚੰਡੀਗੜ੍ਹ ਵਿੱਚ ਰੱਖਣ ਵਿੱਚ ਸਫਲ ਰਹੀ ਹੈ— Baltej Pannu (@BaltejPannu) March 2, 2023