• Latest
  • Trending
ਬੇਅਦਬੀ ਕੇਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ ਕਾਂਗਰਸ ਸਰਕਾਰ: ਅਕਾਲੀ ਦਲ

ਬੇਅਦਬੀ ਕੇਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ ਕਾਂਗਰਸ ਸਰਕਾਰ: ਅਕਾਲੀ ਦਲ

7 years ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਕੇਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ ਕਾਂਗਰਸ ਸਰਕਾਰ: ਅਕਾਲੀ ਦਲ

August 5, 2019
in ਪੰਜਾਬ
ਬੇਅਦਬੀ ਕੇਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ ਕਾਂਗਰਸ ਸਰਕਾਰ: ਅਕਾਲੀ ਦਲ

ਚੰਡੀਗੜ੍ਹ/05 ਅਗਸਤ:ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਵਿਧਾਇਕ ਦਲਾਂ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਦਲ ਵਲੋਂ ਪੇਸ਼ ਕੀਤੇ ਕੰਮ ਰੋਕੂ ਮਤੇ ਨੂੰ ਬਿਨਾਂ ਕਿਸੇ ਠੋਸ ਵਜ੍ਹਾ ਦੇ ਰੱਦ ਕਰਕੇ ਬੇਅਦਬੀ ਦੇ ਕੇਸਾਂ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਤੋਂ ਭੱਜ ਰਹੀ ਹੈ।

ਇੱਥੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਕੰਮ ਰੋਕੂ ਮਤੇ ਨੂੰ ਰੱਦ ਕਰਕੇ ਲੋਕਤੰਤਰੀ ਨਿਯਮਾਂ ਅਤੇ ਸੰਸਦੀ ਪ੍ਰਕਿਰਿਆ ਦੀ ਧੱਜੀਆਂ ਉਡਾਈਆਂ ਗਈਆਂ ਹਨ। ਇਸ ਮਤੇ ਦਾ ਮਕਸਦ ਸਿਰਫ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਏ ਬੇਅਦਬੀ ਦੇ ਕੇਸਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕਰਨਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਵੱਲੋਂ ਡੈਡਲਾਇਨ ਤੋਂ ਦੋ ਘੰਟੇ ਪਹਿਲਾਂ ਕੰਮ ਰੋਕੂ ਮਤਾ ਸਪੀਕਰ ਦੇ ਦਫ਼ਤਰ ਵਿਚ ਦਾਖ਼ਲ ਕਰਨ ਦੇ ਬਾਵਜੂਦ ਸਪੀਕਰ ਰਾਣਾ ਕੇਪੀ ਸਿੰਘ  ਨੇ ਇਸ ਮਤੇ ਨੂੰ ਰੱਦ ਕਰ ਦਿੱਤਾ। ਉਹਨਾਂ ਕਿਹਾ ਕਿ ਅਸੰਬਲੀ ਸਕੱਤਰ ਵੱਲੋਂ ਅਜਿਹਾ ਸੁਝਾਅ ਦੇਣ ਤੋਂ ਬਾਅਦ ਹੀ ਇਹ ਮਤਾ ਸਪੀਕਰ ਕੋਲ ਭੇਜਿਆ ਗਿਆ ਸੀ।

ਇਹ ਟਿੱਪਣੀ ਕਰਦਿਆਂ ਕਿ ਸੱਚਾਈ ਇਹ ਹੈ ਕਿ ਕਾਂਗਰਸ ਪਾਰਟੀ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬੇਹੱਦ ਸੰਵੇਦਨਸ਼ੀਲ ਮੁੱਦੇ ਉੱਤੇ ਚਰਚਾ ਤੋਂ ਭੱਜਣਾ ਇਹ ਸੰਕੇਤ ਦਿੰਦਾ ਹੈ ਕਿ ਇਹ ਪਾਰਟੀ ਇਸ ਮਾਮਲੇ ਦੀ ਸੱਚਾਈ ਬਾਹਰ ਨਹੀਂ ਆਉਣ ਦੇਣਾ ਚਾਹੁੰਦੀ ਅਤੇ ਨਾ ਹੀ ਇਹ ਚਾਹੁੰਦੀ ਹੈ ਕਿ  ਇਸ ਮਾਮਲੇ ਵਿਚ ਇਨਸਾਫ ਹੋਵੇ। ਆਗੂਆਂ ਨੇ ਕਿਹਾ ਕਿ ਇੱਕ ਦਿਸ਼ਾਹੀਣ ਜਾਂਚ ਅਤੇ ਜਾਂਚ ਬਾਰੇ ਸਿਟ ਮੈਂਬਰਾਂ ਵੱਲੋਂ ਅਲਾਪੀ ਵੱਖੋ ਵੱਖਰੀ ਸੁਰ ਤੋਂ ਇਲਾਵਾ ਮੁੱਖ ਮੰਤਰੀ ਅਤੇ ਐਡਵੋਕੇਟ ਜਨਰਲ ਵੱਲੋਂ ਕੀਤੀ ਅਲੱਗ ਅਲੱਗ ਬਿਆਨਬਾਜ਼ੀ ਵਰਗੀਆਂ ਤਾਜ਼ੀਆਂ ਘਟਨਾਵਾਂ ਨੇ ਇਸ ਜਾਂਚ ਨੂੰ ਲੈ ਕੇ ਕਾਂਗਰਸ ਸਰਕਾਰ ਦੀ ਨੀਅਤ ਉੱਤੇ ਲੋਕਾਂ ਅੰਦਰ ਸ਼ੱਕ ਪੈਦਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਅਸੀਂ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਇਸ ਜਾਂਚ ਦੀ ਨਿਗਰਾਨੀ ਕਰੇ। ਉਹਨਾਂ ਕਿਹਾ ਕਿ ਅਸੀਂ ਹੈਰਾਨ ਹਾਂ ਕਿ ਸਰਕਾਰ ਇਸ ਮੰਗ ਤੋਂ ਭੱਜ ਕਿਉਂ ਰਹੀ ਹੈ?  ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਉਸ ਸਮੇਂ ਦਾ ਪ੍ਰਦੇਸ਼ ਕਾਂਗਰਸ ਮੁਖੀ  ਕੈਪਟਨ ਅਮਰਿੰਦਰ ਸਿੰਘ ਇਹਨਾਂ ਸਾਰੀਆਂ ਘਟਨਾਵਾਂ ਦੀ ਸੁਪਰੀਮ ਕੋਰਟ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਸਨ। ਇਥੋਂ ਤਕ ਕਿ ਸਾਬਕਾ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਹੀ ਮੰਗ ਕੀਤੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਕੰਮ ਰੋਕੂ ਮਤੇ ਉੱਤੇ ਚਰਚਾ ਦਾ ਵਿਰੋਧ ਕਰਦਿਆਂ ਸ਼ਰੇਆਮ ਕਾਂਗਰਸ ਪਾਰਟੀ ਦੀ ਧਿਰ ਬਣ ਕੇ ਖੜ੍ਹ ਗਈ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਸਾਫ ਹੋ ਗਿਆ ਹੈ ਕਿ ਆਪ ਅਸਲ ਵਿਚ ਛੋਟੀ ਕਾਂਗਰਸ ਹੈ, ਜਿਸ ਨੂੰ ਵੱਡੀ ਕਾਂਗਰਸ (ਕਾਂਗਰਸ ਪਾਰਟੀ) ਵੱਲੋਂ ਹੁਕਮ ਅਤੇ ਦਿਸ਼ਾ ਨਿਰਦੇਸ਼ ਦੇ ਕੇ ਤੋਰਿਆ ਜਾ ਰਿਹਾ ਹੈ। ਇਹ ਦੋਵੇਂ ਪਾਰਟੀਆਂ ਇੱਕ ਦੂਜੇ ਨਾਲ ਅੰਦਰਖਾਤੇ ਮਿਲੀਆਂ ਹੋਈਆਂ ਹਨ ਅਤੇ ਇਸ ਲਈ ਰਲ ਕੇ ਦੋਸਤਾਨਾ ਮੈਚ ਖੇਡ ਰਹੀਆਂ ਹਨ। ਉਹਨਾਂ ਕਿਹਾ ਕਿ ਸਪੀਕਰ ਵੱਲੋਂ ਆਪ ਤੋਂ ਅਸਤੀਫਾ ਦੇ ਚੁੱਕੇ ਪੰਜ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਲਟਕਾ ਕੇ ਅਤੇ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾ ਕੇ ਕੀਤੀਆਂ ਮਿਹਰਬਾਨੀਆਂ ਦਾ ਆਪ ਵੱਲੋਂ ਮੁੱਲ ਮੋੜਿਆ ਜਾ ਰਿਹਾ ਹੈ।

ਇਹ ਟਿੱਪਣੀ ਕਰਦਿਆਂ ਕਿ ਇਹ ਮੁੱਦਾ ਪੰਜਾਬ ਦੀ ਸ਼ਾਂਤੀ ਨਾਲ ਜੁੜਿਆ ਹੈ, ਅਕਾਲੀ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਅਸੀਂ ਸਿਰਫ ਇਸ ਮੁੱਦੇ ਉੱਤੇ ਚਰਚਾ ਕਰਨੀ ਚਾਹੁੰਦੇ ਸੀ ਤਾਂ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਲਈ ਅਸੰਬਲੀ ਸਰਬਸੰਮਤੀ ਨਾਲ ਮਤਾ ਪਾਸ ਕਰ ਸਕੇ। ਉਹਨਾਂ ਕਿਹਾ ਕਿ ਸਾਨੂੰ ਸਮਝ ਨਹੀਂ ਆਉਂਦੀ ਕਿ ਇੰਨੇ ਅਹਿਮ ਮੁੱਦੇ ਉੱਤੇ ਚਰਚਾ ਕਿਉਂ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਬੇਅਦਬੀ ਦੇ ਘਿਨੌਣੇ ਅਪਰਾਧਾਂ ਦੀ ਜਲਦੀ ਜਾਂਚ ਅਤੇ ਸਾਰੇ ਦੋਸ਼ੀਆਂ ਲਈ ਸਜ਼ਾਵਾਂ ਚਾਹੁਣ ਵਾਲੀ ਸਾਰੀ ਨਾਨਕ ਨਾਮ ਲੇਵਾ ਸੰਗਤ ਦੀ ਮਰਜ਼ੀ ਵਿਰੁੱਧ ਜਾ ਕੇ ਕਾਂਗਰਸ ਸਰਕਾਰ ਨੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਨੂੰ ਉਠਾਉਣਾ ਜਾਰੀ ਰੱਖੇਗਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਆਪਣਾ ਪੂਰਾ ਤਾਣ ਲਾਵੇਗਾ।

ਇਸੇ ਦੌਰਾਨ ਸਰਦਾਰ ਮਜੀਠੀਆ ਨੇ ਕਾਂਗਰਸ ਦੀ ਇਸ ਦਲੀਲ ਦੀ ਵੀ ਪੋਲ ਖੋਲ੍ਹ ਦਿੱਤੀ ਕਿ ਕੰਮ ਰੋਕੂ ਮਤਾ ਨਿਯਮਾਂ ਦੇ ਅਨੁਸਾਰ ਨਹੀਂ ਸੀ। ਉਹਨਾਂ ਕਿਹਾ ਕਿ ਇਹ ਮਤਾ ਸਪੀਕਰ ਦੁਆਰਾ ਪੰਜਾਬ ਵਿਧਾਨ ਸਭਾ ਅੰਦਰ ਇਸ ਨੂੰ ਰੱਦ ਕਰਨ ਲਈ ਰੂਲਜ਼ ਆਫ ਪ੍ਰੋਸੀਜ਼ਰ ਐਂਡ ਕੰਡੱਕਟ ਆਫ ਬਿਜ਼ਨਸ ਤਹਿਤ ਦੱਸੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਦਾ ਸੀ। ਉਹਨਾਂ ਕਿਹਾ ਕਿ ਇਹ ਦੋ ਘੰਟੇ ਪਹਿਲਾਂ ਦਿੱਤਾ ਗਿਆ ਸੀ (ਸੈਕਸ਼ਨ 61-1), ਇਹ ਤਾਜ਼ਾ ਵਾਪਰੀਆਂ ਘਟਨਾਵਾਂ ਨਾਲ ਸੰਬੰਧਿਤ ਸੀ (ਸੈਕਸ਼ਨ 61-3) ਅਤੇ ਇਹ ਅਜਿਹੇ ਕਿਸੇ ਮਸਲੇ ਨਾਲ ਵੀ ਸੰਬੰਧਿਤ ਨਹੀਂ ਸੀ, (ਸੈਕਸ਼ਨ 61-7) ਜਿਸ ਨੂੰ ਉਸੇ ਇਜਲਾਸ ਦੌਰਾਨ ਪਹਿਲਾਂ ਰੱਦ ਕੀਤਾ ਜਾ ਚੁੱਕਿਆ ਹੋਵੇ।
ਇਸ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ਵੀ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 