ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਅੱਜ ਫਰੀਦਕੋਟ ਅਦਾਲਤ ਵਿੱਚ ਸੁਣਵਾਈ
ਡੇਰਾ ਮੁਖੀ ਰਾਮ ਰਹੀਮ ਦੀ ਵੀ ਹੋਵੇਗੀ ਪੇਸ਼ੀ
ਚੰਡੀਗੜ੍ਹ,16 ਮਈ(ਵਿਸ਼ਵ ਵਾਰਤਾ)-ਅੱਜ ਫਰੀਦਕੋਟ ਅਦਾਲਤ ਵਿੱਚ ਬੇਅਦਬੀ ਨਾਲ ਜੁੜੇ ਸੰਬੰਧਿਤ ਤਿੰਨ ਮਾਮਲਿਆਂ ਦੀ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਬਾਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਵੀ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ੀ ਹੋਵੇਗੀ। ਇਸ ਪੇਸ਼ੀ ਦੌਰਾਨ ਰਾਮ ਰਹੀਮ ਸਣੇ ਹੋਰਨਾਂ ਮੁਲਜ਼ਮਾਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਸੌਂਪੀਆਂ ਜਾਣਗੀਆਂ ।