ਬੇਅਦਬੀ ਮਾਮਲਾ
ਨਵੇਂ ਚਲਾਨ ਵਿੱਚੋਂ ਡੇਰਾ ਮੁਖੀ ਦਾ ਨਾਂ ਗਾਇਬ ਹੋਣ ਤੇ ਸ਼੍ਰੀ ਅਕਾਲ ਤਖ਼ਤ ਜਥੇਦਾਰ ਨੇ ਐਸਆਈਟੀ ਤੇ ਚੁੱਕੇ ਸਵਾਲ
ਚੰਡੀਗੜ੍ਹ, 14ਜੁਲਾਈ(ਵਿਸ਼ਵ ਵਾਰਤਾ)- ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਸਬੰਧਤ ਨਵੀਂ ਬਣੀ ਐਸਆਈਟੀ ਵਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਡੇਰਾ ਸਿਰਸਾ ਮੁਖੀ ਦਾ ਨਾਮ ਨਾ ਸ਼ਾਮਲ ਕੀਤੇ ਜਾਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਕਿਹਾ। ਅੱਜ ਉਹਨਾਂ ਨੇ ਅੰਮ੍ਰਿਤਸਰ ਵਿਖੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹ ਨਵੀਂ ਬਣੀ ਸਿਟ ਤੇ ਸਵਾਲ ਖੜ੍ਹ ਕੀਤੇ ਅਤੇ ਡੇਰਾ ਮੁਖੀ ਦਾ ਨਾਮ ਨਵੇਂ ਚਲਾਨ ਵਿੱਚੋਂ ਹਟਾਉਣ ਤੇ ਇਤਰਾਜ਼ ਪ੍ਰਗਟਾਇਆ। ਉਹਨਾਂ ਨੇ ਕਿਹਾ ਕਿ ਇਸ ਸੰਬੰਧੀ ਪਹਿਲਾਂ ਵੀ ਐਫਆਈਆਰ ਨੰਬਰ 63 ਵਿੱਚ ਡੇਰਾ ਮੁਖੀ ਦਾ ਨਾਮ ਜ਼ਿਕਰ ਕੀਤਾ ਗਿਆ ਸੀ ਅਤੇ ਸਮੂਹ ਸਿੱਖ ਜੱਥੇਬੰਦੀਆਂ ਨੂੰ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਇਸ ਕਤਲੇਆਮ ਵਿੱਚ ਸਿਆਸਤ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਮਾਮਲਿਆਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ, ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਦੱਸਿਆ ਜਦੋਂ ਬਰਗਾੜੀ ਕਾਂਡ ਅਤੇ ਬੁਰਜ ਜਵਾਹਰ ਸਿੰਘ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਵਾਲੀ ਘਟਨਾ ਵਾਪਰੀ ਤਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਹੈੱਡ ਗ੍ਰੰਥੀ ਦੇ ਤੌਰ ਤੇ ਸੇਵਾ ਨਿਭਾ ਰਹੇ ਸਨ । ਉਨ੍ਹਾਂ ਜ਼ੋਰਦਾਰ ਅੱਖਰਾਂ ਵਿੱਚ ਮੰਗ ਕੀਤੀ ਕਿ ਬੇਅਦਬੀ ਕਾਂਡ ਦੇ ਦੋਸ਼ੀ ਬੇਨਕਾਬ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਉਪਰ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਬਰਗਾੜੀ ਕਾਂਡ ਸਮੇਂ ਜਦੋਂ ਧਰਨੇ ਲੱਗ ਰਹੇ ਸਨ ਤਾਂ ਉਨ੍ਹਾਂ ਨੇ ਵੀ ਉਨ੍ਹਾਂ ਧਰਨਿਆਂ ਵਿਚ ਸ਼ਮੂਲੀਅਤ ਕੀਤੀ।