ਬੇਅਦਬੀ ਮਾਮਲਾ -ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਪੇਸ਼ੀ ਤੋਂ ਰਾਹਤ
ਚੰਡੀਗੜ੍ਹ,2 ਮਈ(ਵਿਸ਼ਵ ਵਾਰਤਾ)- ਬੇਅਦਬੀ ਮਾਮਲਿਆਂ ਵਿੱਚ ਐਸਆਈਟੀ ਵੱਲੋਂ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲਿਆ ਕੇ ਪੁੱਛਗਿੱਛ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਤੇ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਰਾਮ ਰਹੀਮ ਨੂੰ ਰਾਹਤ ਦਿੰਦੇ ਹੋਏ ਵੀਡੀਓ ਕਾਨਫਰੰਸਿੰਗ ਰਾਂਹੀ ਪੇਸ਼ ਹੋਣ ਦੀ ਛੋਟ ਦਿੱਤੀ ਹੈ।