ਬੇਅਦਬੀ ਮਾਮਲਿਆਂ ਵਿੱਚ ਰਾਮ ਰਹੀਮ ਦੀ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ 1 ਦਸੰਬਰ(ਵਿਸ਼ਵ ਵਾਰਤਾ)- 2015 ਦੇ ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਲੈ ਕੇੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸੀਬੀਆਈ ਨੂੰ ਵੀ ਜਵਾਬ ਤਲਬ ਕੀਤਾ ਹੈ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਨੇ ਇਹਨਾਂ ਮਾਮਲਿਆਂ ਦੀ ਜਾਂਚ ਐਸਆਈਟੀ ਦੀ ਥਾਂ ਤੇ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾ ਕੇ ਸੀਬੀਆਈ ਤੋਂ ਇਸ ਮਾਮਲੇ ਦੀ ਜਾਂਚ ਵਾਪਸ ਲੈ ਲਈ ਸੀ ਅਤੇ ਐਸਆਈਟੀ ਦਾ ਗਠਨ ਕਰਕੇ ਜਾਂਚ ਸ਼ੁਰੂ ਕਰਵਾਈ ਸੀ। ਇਸ ਮਾਮਲੇ ਵਿੱਚ 10 ਜਨਵਰੀ ਨੂੰ ਮੁੜ ਤੋ ਸੁਣਵਾਈ ਹੋਵੇਗੀ।