ਹੁਸ਼ਿਆਰਪੁਰ 29 ਜੂਨ (ਵਿਸ਼ਵ ਵਾਰਤਾ)- ਬੇਗਮਪੁਰਾ ਟਾਈਗਰ ਫੋਰਸ ਵੱਲੋਂ ਚੱਬੇਵਾਲ ਵਿਖੇ ਜ਼ਿਲ੍ਹਾ ਉੱਪ ਪ੍ਰਧਾਨ ਉਂਕਾਰ ਬਜਰਾਵਰ ਅਤੇ ਹਲਕਾ ਚੱਬੇਵਾਲ ਪ੍ਰਧਾਨ ਬਿੱਟਾ ਬੱਸੀ ਦੀ ਪ੍ਰਧਾਨਗੀ ਹੇਠ ਕੇਂਦਰ ਅਤੇ ਸੂਬਾ ਸਰਕਾਰ ਦਾ ਸਾਂਝੇ ਤੌਰ ਤੇ ਪੁਤਲਾ ਫੂਕਿਆ ਗਿਆ ਇਸ ਮੌਕੇ ਤੇ ਰੋਸ ਜਤਾਉਂਦਿਆਂ ਆਗੂਆਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਲੋਕ ਮਾਰੂ ਨੀਤੀਆਂ ਲਾਗੂ ਕਰਨ ਵਿੱਚ ਇੱਕ ਦੂਜੇ ਨੂੰ ਪਿੱਛੇ ਸੁੱਟਿਆ ਕੇਂਦਰ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੂਬਾ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ ਵਧਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਇਸ ਨਾਲ ਮਹਿੰਗਾਈ ਸਿਖਰ ਤੇ ਪਹੁੰਚ ਚੁੱਕੀ ਹੈ ਗਰੀਬ ਦੇ ਨਾਲ ਮੱਧਅਮ ਵਰਗ ਲਈ ਵੱਡੀ ਪ੍ਰੇਸ਼ਾਨੀ ਪੈਦਾ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੀਆਂ ਲੋੜੀਂਦੀਆਂ ਚੀਜ਼ਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਜਿਸ ਦੀ ਮਾਰ ਆਮ ਆਦਮੀ ਝੱਲ ਰਿਹਾ ਹੈ ਪ੍ਰੰਤੂ ਪੈਟਰੋਲ ਨੂੰ ਜੀਐੱਸਟੀ ਦੇ ਦਾਇਰੇ ਤੋਂ ਬਾਹਰ ਰੱਖ ਕੇ ਸਰਕਾਰ ਨੇ ਇਹ ਸਾਬਤ ਕੀਤਾ ਕਿ ਉਹ ਆਮ ਲੋਕਾਂ ਪ੍ਰਤੀ ਇਮਾਨਦਾਰ ਨਹੀਂ ਹਨ ਪੈਟਰੋਲੀਅਮ ਪਦਾਰਥ ਜੀਐੱਸਟੀ ਵਿੱਚ ਸ਼ਾਮਿਲ ਹੋਣ ਨਾਲ ਕੀਮਤਾਂ ਵਿੱਚ ਭਾਰੀ ਕਮੀ ਹੋਵੇਗੀ ਅਤੇ ਇਸ ਨਾਲ ਮਗਿਆਈ ਘਟੇਗੀ ਪ੍ਰੰਤੂ ਸਰਕਾਰ ਇਹ ਨਹੀਂ ਚਾਹੁੰਦੀ ਸੂਬਾ ਸਰਕਾਰ ਨੇ ਬਿੱਜਲੀ ਦੇ ਮੁੱਲ ਵਿੱਚ ਵਾਧਾ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾਇਆ ਹੋਇਆ ਹੈ ਗੁਆਂਢੀ ਰਾਜਾਂ ਵਿੱਚ ਬਿਜਲੀ ਦੀਆਂ ਕੀਮਤਾਂ ਘੱਟ ਹੋਣ ਨਾਲ ਉਥੋਂ ਦੇ ਉਦਯੋਗ ਵੀ ਵਧੇਰੇ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਵੀ ਕਾਫ਼ੀ ਰਾਹਤ ਹੈ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਬਿਜਲੀ ਦੀਆਂ ਕੀਮਤਾਂ ਘਟਾਈਆਂ ਜਾਣ ਇਸ ਮੌਕੇ ਤੇ ਕੌਮੀ ਪ੍ਰਧਾਨ ਅਸ਼ੋਕ ਸੱਲਣ ਕੌਮੀ ਜਨਰਲ ਸੈਕਟਰੀ ਅਵਤਾਰ ਬਸੀ ਖਵਾਜੂ ਪੰਜਾਬ ਪ੍ਰਧਾਨ ਤਾਰਾ ਚੰਦ ਜ਼ਿਲਾ ਇੰਚਾਰਜ ਸੋਮਦੇਵ ਸੰਧੀ ਹਲਕਾ ਚੱਬੇਵਾਲ ਪ੍ਰਧਾਨ ਬਿੱਟਾ ਬੱਸੀ ਜਗਦੀਸ਼ ਕੁਮਾਰ ਕਰਨ ਜ਼ਿਲ੍ਹਾ ਉਪ ਪ੍ਰਧਾਨ ਉਂਕਾਰ ਬਜਰਾਵਰ ਜ਼ਿਲ੍ਹਾ ਉਪ ਪ੍ਰਧਾਨ ਬੱਬੂ ਸਿੰਗੜੀਵਾਲ ਸਿਮਰਜੀਤ ਬਲਬੀਰ ਜੱਸੀ ਜ਼ਿਲ੍ਹਾ ਉਪ ਪ੍ਰਧਾਨ ਵੀਰਪਾਲ ਅਸ਼ੋਕ ਕੁਮਾਰ ਗੋਰਾ ਰਣਜੀਤ ਸਿੰਗੜੀਵਾਲ ਆਦਿ ਮੌਜੂਦ ਸਨ
NANDED MURDER CASE:ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ
ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ...