ਬੇਰੁੁਜ਼ਗਾਰਾਂ ਲਈ ਚੰਗੀ ਖਬਰ
ਕੇਂਦਰ ਸਰਕਾਰ ਦਾ ਵੱਡਾ ਐਲਾਨ
ਪ੍ਰਧਾਨ ਮੰਤਰੀ ਮੋਦੀ ਨੇ ਅਗਲੇ ਡੇਢ ਸਾਲ ਦੇ ਅੰਦਰ 10 ਲੱਖ ਭਰਤੀਆਂ ਕਰਨ ਦੇ ਦਿੱਤੇ ਆਦੇਸ਼
ਚੰਡੀਗੜ੍ਹ,14 ਜੂਨ(ਵਿਸ਼ਵ ਵਾਰਾਤ)- ਕੇਂਦਰ ਸਰਕਾਰ ਅਗਲੇ ਡੇਢ ਸਾਲ ਦੇ ਅੰਦਰ 10 ਲੱਖ ਭਰਤੀਆਂ ਕਰਨ ਜਾ ਰਹੀ ਹੈ। ਇਸਦਾ ਖੁਲਾਸਾ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਕੀਤਾ ਗਿਆ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ “ਪੀ.ਐੱਮ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਹਦਾਇਤ ਕੀਤੀ ਕਿ ਅਗਲੇ ਡੇਢ ਸਾਲਾਂ ਵਿੱਚ ਸਰਕਾਰ ਵੱਲੋਂ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕੀਤੀ ਜਾਵੇ।”
PM @narendramodi reviewed the status of Human Resources in all departments and ministries and instructed that recruitment of 10 lakh people be done by the Government in mission mode in next 1.5 years.
— PMO India (@PMOIndia) June 14, 2022