ਬੇਰੁਜ਼ਗਾਰ ਅਧਿਆਪਕਾਂ ਦੀ ਸਰਕਾਰ ਨਾਲ ਪੈਨਲ ਮੀਟਿੰਗ ਅੱਜ
ਚੰਡੀਗੜ੍ਹ, 6ਜੁਲਾਈ(ਵਿਸ਼ਵ ਵਾਰਤਾ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕ ਅਤੇ ਬੇਰੁਜ਼ਾਗਰ ਅਧਿਆਪਕ ਯੂਨੀਅਨ ਦੀ ਅੱਜ ਸਰਕਾਰ ਨਾਲ ਪੈਨਲ ਮੀਟਿੰਗ ਹੋਵੇਗੀ। ਸਰਕਾਰ ਵੱਲੋਂ ਕੱਚੇ ਅਧਿਆਪਕ ਯੂਨੀਅਨ ਅਤੇ ਬੇਰੁਜ਼ਾਗਰ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਨਾਲ ਵੱਖ-ਵੱਖ ਮੀਟਿੰਗ ਕੀਤੀ ਜਾਵੇਗੀ।
ਕੱਚੇ ਅਧਿਆਪਕ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਸਿੱਖਿਆ ਭਵਨ ਅੱਗੇ ਧਰਨਾ ਦੇ ਰਹੇ ਹਨ, ਜਦੋਂ ਕਿ 3 ਅਧਿਆਪਕ ਸਿੱਖਿਆ ਭਵਨ ਦੀ ਛੱਤ ਉਤੇ ਚੜ੍ਹੇ ਹੋਏ ਹਨ। ਪਿਛਲੇ ਸਮੇਂ ਦੌਰਾਨ ਸਰਕਾਰ ਨਾਲ ਕਈ ਵਾਰ ਮੀਟਿੰਗ ਹੋਈ, ਪਰ ਮੀਟਿੰਗ ਹਰ ਵਾਰ ਬੇਸਿੱਟਾ ਰਹੀ। ਅੱਜ ਇਕ ਵਾਰ ਫਿਰ ਤੋਂ ਸਰਕਾਰ ਨਾਲ ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ।