– ਸਿਖਲਾਈ 16 ਤੋਂ ਹੋਵੇਗੀ ਸ਼ੁਰੂ; ਕੌਂਸਲਿੰਗ 9 ਨੂੰ
ਚੰਡੀਗੜ, 3 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਵਿੱਚ ਡੇਅਰੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਰੇਕ ਜ਼ਿਲੇ ਵਿੱਚੋਂ 500 ਬੇਰੁਜ਼ਗਾਰ ਨੌਜਵਾਨਾਂ ਨੂੰ ਉਨਾ ਦੀਆਂ ਬਰੂਹਾਂ ਉਤੇ ਸਵੈ-ਰੁਜ਼ਗਾਰ ਦਿੱਤਾ ਜਾਵੇਗਾ। ਇਹ ਵਿਚਾਰ ਅੱਜ ਇੱਥੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਮੰਤਰੀ
ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦਿੰਦਿਆਂ ਕਿਹਾ ਕਿ ਵਿਭਾਗ ਦੇ ਸਾਰੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ਉਤੇ ਡੇਅਰੀ ਫਾਰਮ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਡੇਅਰੀ ਉੱਦਮ ਸਿਖਲਾਈ 16 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਦੁੱਧ ਦੀ ਪੈਦਾਵਾਰ ਦਾ ਖ਼ਰਚਾ ਘਟਾ ਕੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਨਾਲ ਡੇਅਰੀ ਦਾ ਧੰਦਾ ਲਾਹੇਵੰਦ ਹੋ ਸਕੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖ਼ਰੀਦ, ਦੁੱਧ ਚੁਆਈ ਮਸ਼ੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ ਉਤੇ ਦੁੱਧ ਪਦਾਰਥ ਬਣਾਉਣ ਦੀ ਮਸ਼ੀਨਰੀ ਅਤੇ 25 ਤੋਂ 33 ਪ੍ਰਤੀਸ਼ਤ ਤੱਕ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਵੇਗੀ। ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਚਾਰ ਹਫ਼ਤੇ ਦੀ ਡੇਅਰੀ ਉੱਦਮ ਸਿਖਲਾਈ ਦਾ ਅਗਲਾ ਬੈਚ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੂਪਨਗਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ• (ਮਾਨਸਾ), ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸ਼ੁਰੂ ਹੋਵੇਗਾ।
ਸਿਖਿਆਰਥੀਆਂ ਦੀ ਚੋਣ ਲਈ ਮਿਤੀ 9 ਜੁਲਾਈ ਨੂੰ ਸਵੇਰੇ 10 ਵਜੇ ਇਨ•ਾਂ ਸਿਖਲਾਈ ਕੇਂਦਰਾਂ ਉਤੇ ਕੌਂਸਲਿੰਗ ਰਾਹੀਂ ਕੀਤੀ ਜਾਵੇਗੀ। ਘੱਟੋ ਘੱਟ ਦਸਵੀਂ ਪਾਸ ਨੌਜਵਾਨ ਲੜਕੇ/ਲੜਕੀਆਂ ਜਿਨ•ਾਂ ਦੀ ਉਮਰ 18 ਤੋਂ 45 ਸਾਲ ਵਿਚਕਾਰ ਹੋਵੇ ਅਤੇ ਜਿਨ•ਾਂ ਦਾ ਆਪਣਾ ਘੱਟੋ ਘੱਟ ਪੰਜ ਦੁਧਾਰੂ ਪਸ਼ੂਆਂ ਦਾ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ (ਜਿਸ ਦੀ ਕੀਮਤ 100 ਰੁਪਏ ਹੈ) ਸਬੰਧਤ ਜ਼ਿਲ•ੇ ਦੇ ਡਿਪਟੀ ਡਾਇਰੈਕਟਰ/ਡੇਅਰੀ ਵਿਕਾਸ ਅਫ਼ਸਰ ਅਤੇ ਸਾਰੇ ਸਿਖਲਾਈ ਕੇਂਦਰਾਂ ਉਤੇ ਮੁਹੱਈਆ ਹਨ। ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ ਦੇ ਟੈਲੀਫੋਨ ਨੰਬਰ 0172-5027285 ਅਤੇ 2217020 ਜਾਂ ਵਿਭਾਗ ਦੀ ਈ ਮੇਲ director_dairy0Rediffmail.com ਉਤੇ ਹਾਸਲ ਕੀਤੀ ਜਾ ਸਕਦੀ ਹੈ।