ਬੇਰੋਜ਼ਗਾਰ ਨੌਜਵਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਨੌਜਵਾਨਾਂ ਨੇ ਅੱਜ ਫਿਰ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ 24 ਮਾਰਚ ,21 ਅਪ੍ਰੈਲ ਅਤੇ 2 ਮਈ ਨੂੰ ਵੀ ਨੌਜਵਾਨਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ ਕੀਤਾ ਗਿਆ ਸੀ। ਦੱਸ ਦਈਏ ਕਿ ਇਹ ਸਾਰੇ ਨੌਜਵਾਨ ਪੰਜਾਬ ਪੁਲਿਸ ਕਾਂਸਟੇਬਲ ਭਰਤੀ ਦੀ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਜੁਆਇਨਿੰਗ ਦੀ ਉਡੀਕ ਕਰ ਰਹੇ ਹਨ।























