• Latest
  • Trending
ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ ਮੁੱਖ ਮੰਤਰੀ- ਭਗਵੰਤ ਮਾਨ

ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ ਮੁੱਖ ਮੰਤਰੀ- ਭਗਵੰਤ ਮਾਨ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

7 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

31 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ ਮੁੱਖ ਮੰਤਰੀ- ਭਗਵੰਤ ਮਾਨ

April 11, 2020
in ਖਬਰਾਂ, ਪੰਜਾਬ
ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ ਮੁੱਖ ਮੰਤਰੀ- ਭਗਵੰਤ ਮਾਨ

ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ ਮੁੱਖ ਮੰਤਰੀ- ਭਗਵੰਤ ਮਾਨ
*ਬੇਵਸੀ ਜ਼ਾਹਿਰ ਕਰਨ ਦੀ ਥਾਂ ਜੰਗੀ ਪੱਧਰ ‘ਤੇ ਬੰਦੋਬਸਤ ਕਰਕੇ ਲੋਕਾਂ ਦਾ ਹੌਸਲਾ ਵਧਾਉਣ ਕੈਪਟਨ*
*ਚੰਡੀਗੜ੍ਹ, 11 ਅਪ੍ਰੈਲ 2020 ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਵਾਲੀ ਕੁਰਸੀ ‘ਤੇ ਬੈਠ ਕੇ ਗ਼ੈਰਜ਼ਰੂਰੀ ਅਤੇ ਗੈਰ ਜਿੰਮੇਵਾਰਨਾ ਬਿਆਨਬਾਜ਼ੀ ਨਾਲ ਸੂਬੇ ਅੰਦਰ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਨਾ ਕਰਨ, ਸਗੋਂ ਵਿਸ਼ਵ-ਵਿਆਪੀ ਕੋਰੋਨਾਵਾਇਰਸ ਮਹਾਂਮਾਰੀ ਨੂੰ ਮਾਤ ਦੇਣ ਲਈ ਪੰਜਾਬ ‘ਚ ਜੰਗੀ ਪੱਧਰ ਦੇ ਪ੍ਰਬੰਧ ਅਤੇ ਸਾਜੋ-ਸਮਾਨ ਮੁਹੱਈਆ ਕਰਕੇ ਪੰਜਾਬ ਦੇ ਲੋਕਾਂ ਅਤੇ ਮੈਦਾਨ-ਏ-ਜੰਗ ਵਿਚ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਪੈਰਾਮੈਡੀਕਲ ਵਰਕਰਾਂ, ਪੁਲਸ-ਪ੍ਰਸ਼ਾਸਨ ਦੇ ਅਧਿਕਾਰੀਆਂ-ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਮੀਡੀਆ ਕਰਮੀਆਂ ਦਾ ਹੌਸਲਾ ਵਧਾਉਣ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ‘ਚ ਕੌਮੀ ਮੀਡੀਆ ਨੂੰ ਸੰਬੋਧਨ ਕਰਦੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ 87 ਪ੍ਰਤੀਸ਼ਤ ਆਬਾਦੀ ਕੋਰੋਨਾਵਾਇਰਸ ਦੀ ਚਪੇਟ ‘ਚ ਆਉਣ ਬਾਰੇ ਭਵਿੱਖਬਾਣੀ ਕਰਨ ਦੀ ਉੱਕਾ ਹੀ ਜ਼ਰੂਰਤ ਨਹੀਂ ਸੀ। ਇਹ ਵੀ ਕਹਿਣ ਦੀ ਲੋੜ ਨਹੀਂ ਸੀ ਕਿ ਕੋਰੋਨਾਵਾਇਰਸ ਵਿਰੁੱਧ ਲੜਾਈ ਅਕਤੂਬਰ ਮਹੀਨੇ ਤੱਕ ਜਾ ਸਕਦੀ ਹੈ, ਕਿਉਂਕਿ ਇਸ ਨਾਲ ਜਮਾਂ ਖੋਰੀ ਅਤੇ ਕਾਲਾਬਜਾਰੀ ਵਧੇਗੀ।
ਮਾਨ ਮੁਤਾਬਿਕ ਅਜਿਹੀਆਂ ਗੱਲਾਂ ਜਿੱਥੇ ਮੁੱਖ ਮੰਤਰੀ ਦੀ ਬੇਵਸੀ ਅਤੇ ਨਾ ਕਾਬਲੀਅਤ ਜ਼ਾਹਿਰ ਕਰਦੀਆਂ ਹਨ, ਉੱਥੇ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਨ-ਜੋਖ਼ਮ ‘ਚ ਪਾ ਕੇ ਗਰਾਊਂਡ ਜ਼ੀਰੋ ‘ਤੇ ਕੋਰੋਨਾਵਾਇਰਸ ਨਾਲ ਸਿੱਧੀ ਲੜਾਈ ਲੜ ਰਹੇ ‘ਯੋਧਿਆਂ’ ਦੇ ਹੌਸਲੇ ਪਸਤ ਹੁੰਦੇ ਹਨ। ਘਰਾਂ ‘ਚ ਬੈਠੇ ਲੋਕਾਂ ‘ਚ ਬੇਚੈਨੀ ਅਤੇ ਤਣਾਅ ਦਾ ਮਾਹੌਲ ਪੈਦਾ ਹੁੰਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੀਜੀਆਈ ਚੰਡੀਗੜ੍ਹ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ 87 ਪ੍ਰਤੀਸ਼ਤ ਦੇ ਅੰਕੜੇ ਅਤੇ ਅਜਿਹੀ ਕੋਈ ਵੀ ਰਿਪੋਰਟ (ਅਧਿਐਨ) ਨੂੰ ਰੱਦ ਕਰ ਦਿੱਤਾ ਹੈ, ਪਰੰਤੂ ਜੇ ਅਜਿਹੀ ਰਿਪੋਰਟ ਆਈ ਵੀ ਹੁੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾਵਾਇਰਸ ਵਿਰੁੱਧ ਜੰਗੀ ਪੱਧਰ ਦਾ ਪ੍ਰੋਗਰਾਮ ਅਤੇ ਸਾਜੋ-ਸਮਾਨ ਮੁਹੱਈਆ ਕਰਵਾ ਕੇ ਅਤੇ ਲੋਕਾਂ ਦਾ ਹੌਸਲਾ ਅਤੇ ਭਰੋਸਾ ਵਧਾ ਕੇ ਖ਼ੁਦ ਨੂੰ ‘ਸਟੇਟਸਮੈਨ’ ਸਾਬਤ ਕਰਨਾ ਚਾਹੀਦਾ ਸੀ, ਪਰ ਉਹ ਅਜਿਹਾ ਨਹੀਂ ਕਰ ਸਕੇ। ਮਾਨ ਨੇ ਕਿਹਾ ਕਿ ਅਜਿਹੀ ਬੇਲੋੜੀ ਬਿਆਨਬਾਜ਼ੀ ਅਤੇ ਵਾਰ=ਵਾਰ ਬਦਲੇ ਜਾ ਰਹੇ ਫ਼ੈਸਲਿਆਂ ਕਰਕੇ ਇੰਜ ਲੱਗ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਔਖੀ ਘੜੀ ਦਾ ਸਾਹਮਣਾ ਕਰਨ ‘ਚ ਬੁਖਲਾਏ ਪਏ ਹਨ।
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਰੋਨਾਵਾਇਰਸ ਮਹਾਂਮਾਰੀ ਵਿਰੁੱਧ ਦਿੱਲੀ ਸਰਕਾਰ ਵਰਗੇ ਵਿਹਾਰਕ, ਪ੍ਰਭਾਵਸ਼ਾਲੀ ਅਤੇ ਦੂਰ-ਦਰਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ। ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ 5-ਟੀ ਅਤੇ ਅਪਰੇਸ਼ਨ ਸ਼ੀਲਡ ਵਰਗੇ ਪ੍ਰੋਗਰਾਮਾਂ ਨੂੰ ਜੇਕਰ ਕੈਪਟਨ ਸਰਕਾਰ ਵੀ ਅਪਣਾ ਲੈਂਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਾਨ ਨਹੀਂ ਘੱਟ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਕੋਰੋਨਾਵਾਇਰਸ ਵਿਰੁੱਧ ਲੜਨ ਲਈ ਜੇ ਕਿਸੇ ਸਰਕਾਰ ਜਾਂ ਦੇਸ਼ ਦਾ ਅੱਛਾ ਪ੍ਰੋਗਰਾਮ ਜਾਂ ਮਾਡਲ ਮਿਲਦਾ ਹੈ ਤਾਂ ਉਸ ਨੂੰ ਬੇਝਿਜਕ ਅਪਣਾਉਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਵੱਧ ਜ਼ੋਰ ਡਾਕਟਰੀ ਸਟਾਫ਼ ਨੂੰ ਸੁਰੱਖਿਅਤ ਕਿੱਟਾਂ ਅਤੇ ਸਾਜੋ-ਸਮਾਨ ਦੇ ਨਾਲ-ਨਾਲ ਜੰਗੀ ਪੱਧਰ ‘ਤੇ ਟੈਸਟਿੰਗ (ਜਾਂਚ) ਸ਼ੁਰੂ ਕਰਨੀ ਚਾਹੀਦੀ ਹੈ। ਇਸ ਮਿਸ਼ਨ ‘ਚ ਦਿੱਲੀ ਅੰਦਰ ਕੇਜਰੀਵਾਲ ਸਰਕਾਰ ਕਾਫ਼ੀ ਅੱਗੇ ਨਿਕਲ ਚੁੱਕੀ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਖ਼ੁਦ ਹੀ ਮੰਨ ਰਹੇ ਹਨ ਕਿ ਪੌਣੇ ਤਿੰਨ ਕਰੋੜ ਆਬਾਦੀ ਲਈ ਤਿੰਨ ਹਜ਼ਾਰ ਤੋਂ ਵੀ ਘੱਟ ਟੈਸਟ ਨਾ ਕਾਫ਼ੀ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

by Navjot
2 weeks ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (2 ਨਵੰਬਰ) ਤੋਂ 7 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 