ਬੋਰਵੈੱਲ ਖੁੱਲ੍ਹੇ ਛੱਡਣ ਵਾਲਿਆਂ ਸਰਕਾਰ ਹੋਈ ਸਖ਼ਤ
ਅਪਰਾਧਿਕ ਕਾਰਵਾਈ ਕਰਨ ਦੇ ਹੋਏ ਹੁਕਮ! ਐਡਵਾਈਜ਼ਰੀ ਜਾਰੀ
ਚੰਡੀਗੜ੍ਹ,25 ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਵਾਪਰਨ ਵਾਲੀਆਂ ਬੋਰਵੈੱਲਾਂ ਵਿੱਚ ਬੱਚਿਆਂ ਦੇ ਡਿੱਗਣ ਵਾਲੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦੇ ਹੋਏ ਪੰਜਾਬ ਸਰਕਾਰ ਨੇ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਖੁੱਲ੍ਹੇ ਬੋਰਵੈੱਲ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਐਡਵਾਈਜ਼ਰੀ ਮੁਤਾਬਕ ਜੇਕਰ ਬੋਰਵੈੱਲ ਬੰਦ ਨਾ ਕੀਤਾ ਗਿਆ ਤਾਂ ਮਾਲਿਕਾਂ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ ।
























