ਬੋਰਵੈੱਲ ‘ਚ ਡਿੱਗੇ 6 ਸਾਲਾ ਰਿਤਿਕ ਨੂੰ 8 ਘੰਟਿਆਂ ਬਾਅਦ ਕੱਢਿਆ ਗਿਆ ਬਾਹਰ , ਹੋਈ ਮੌਤ
ਚੰਡੀਗੜ੍ਹ, 22ਮਈ (ਵਿਸ਼ਵ ਵਾਰਤਾ)- ਹੁਸ਼ਿਆਰਪੁਰ ਦੇ ਪਿੰਡ ਬੈਰਮਪੁਰ ਵਿੱਚ ਡੂੰਘੇ ਬੋਰਵੈਲ ਵਿੱਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ ਗਿਆ , ਪਰ ਉਹ ਜਿੰਦਗੀ ਦੀ ਜੰਗ ਹਾਰ ਗਿਆ ਹੈ। 8 ਘੰਟਿਆਂ ਬਾਅਦ ਬੱਚੇ ਨੂੰ ਬਾਹਰ ਕੱਢਣ ਤੋਂ ਬਾਅਦ ਉਸਨੂੰ ਹਸਪਤਾਲ ਪਹੁੰਚਿਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਦੱਸ ਦੱਈਏ ਕਿ ਕੁੱਝ ਦੇਰ ਪਹਿਲਾਂ ਐਨਡੀ ਆਰ ਐਫ ਅਤੇ ਫੌਜ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਬੱਚੇ ਨੂੰ ਬਾਹਰ ਕੱਢ ਲਿਆ ਗਿਆ ਸੀ।