
ਚੰਡੀਗੜ੍ਹ 6 ਅਪ੍ਰੈਲ( ਵਿਸ਼ਵ ਵਾਰਤਾ)-ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋ ਬਣਾਈ ਤਿੰਨ ਮੈਬਰੀ ਏਕਤਾ ਕਮੇਟੀ ਨੇ ਸ੍ਰੌਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ੍ ਸੁਖਦੇਵ ਸਿੰਘ ਢੀਡਸਾ ਮੈਂਬਰ ਰਾਜ ਸਭਾ ਅਤੇ ਉਹਨਾ ਦੇ ਬੇਟੇ ਸਾਬਕਾ ਖਜਾਨਾ ਮੰਤਰੀ ਸ੍ ਪਰਮਿੰਦਰ ਸਿੰਘ ਢੀਂਡਸਾ ਨਾਲ ਉਹਨਾ ਦੇ ਨਿਵਾਸ ਵਿਖੇ ਤਕਰੀਬਨ ਇੱਕ ਘੰਟਾ ਮੀਟਿੰਗ ਕੀਤੀ ਗਈ ਜਿਸ ਵਿੱਚ ਏਕਤਾ ਕਮੇਟੀ ਦੇ ਚੇਅਰਮੈਨ ਜਥੇਦਾਰ ਉਜਾਗਰ ਸਿੰਘ ਬੰਡਾਲੀ ਸਾਬਕਾ ਵਿਧਾਇਕ,ਮੈਬਰ ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਮਲ ਹੋਏ । ਮੀਟਿੰਗ ਵਿੱਚ ਜਥੇਦਾਰ ਬ੍ਰਹਮਪੁਰਾ ਦੀਆ ਏਕਤਾ ਸਬੰਧੀ ਭਾਵਨਾਵਾ ਤੋ ਸ੍ਰ ਢੀਡਸਾ ਨੂੰ ਜਾਣੂ ਕਰਵਾਇਆ ਗਿਆ ਜਿਸ ਦਾ ਸ੍ ਢੀਡਸਾ ਅਤੇ ਉਹਨਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਡਸਾ ਨੇ ਖਿੜੇ ਮੱਥੇ ਇਜਹਾਰ ਕੀਤਾ ਤੇ ਕਿਹਾ ਕਿ ਉਹ ਇਸੇ ਹਫਤੇ ਆਪਣੇ ਸੀਨੀਅਰ ਸਾਥੀਆ ਨਾਲ ਵਿਚਾਰ ਵਟਾਂਦਰਾ ਕਰਕੇ ਅਗਲੀ ਮੀਟਿੰਗ ਵਿੱਚ ਸਾਰੀ ਸਥਿਤੀ ਤੋ ਏਕਤਾ ਕਮੇਟੀ ਨੂੰ ਜਾਣੂ ਕਰਵਾ ਦੇਣਗੇ । ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਸ੍ਰੌਮਣੀ ਅਕਾਲੀ ਦਲ ਦਾ ਇਕਜੁੱਟ ਹੋਣਾ ਬੇਹੱਦ ਜਰੂਰੀ ਹੈ ਇਸ ਸਮੇ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਸਕਤੀਆ ਦਾ ਸਾਰਾ ਜੋਰ ਇਸ ਗੱਲ ਤੇ ਲੱਗਾ ਹੋਇਆ ਹੈ ਕਿ ਸਿੱਖ ਜਜ਼ਬੇ ਅਤੇ ਪੰਜਾਬੀ ਸੋਚ ਨੂੰ ਢਾਹ ਲਗਾਈ ਜਾ ਸਕੇ ਅਜਿਹੇ ਹਾਲਤਾ ਵਿੱਚ ਪੰਜਾਬ ਦੇ ਹਿਤੈਸ਼ੀ ਲੋਕ ਪੰਜਾਬ ਅੰਦਰ ਤੀਸਰਾ ਬਦਲ ਚਾਹੁੰਦੇ ਹਨ । ਉਹਨਾ ਕਿਹਾ ਕਿ 10 ਅਪ੍ਰੈਲ ਨੂੰ ਕੁਰਾਲੀ ਵਿਖੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਵਰਕਰਾ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ । ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸ੍ ਸਾਹਿਬ ਸਿੰਘ ਬੰਡਾਲੀ ਅਤੇ ਸ੍ ਬਰਜਿੰਦਰ ਸਿੰਘ ਐਟਲਾਟਾ( ਅਮਰੀਕਾ) ਵਿਸੇਸ਼ ਤੌਰ ਤੇ ਹਾਜਰ ਸਨ ।






















