
ਕਲੌਨੀ ਨਾਲ ਜੁੜੇ 2500 ਪਰਿਵਾਰਾਂ ਨੇ ਪਰਨੀਤ ਕੌਰ ਨੂੰ ਜਿਤਾਉਣ ਦਾ ਦਿੱਤਾ ਭਰੋਸਾ
ਪਟਿਆਲਾ, 16 ਮਈ- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ, ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਣ ਲਈ ਵਿਸ਼ੇਸ਼ ਤੌਰ ‘ਤੇ ਪੀ.ਡੀ.ਏ. ਓਮੈਕਸ ਸਿਟੀ ਸਰਹਿੰਦ ਰੋਡ ਵਿਖੇ ਪੀ.ਡੀ.ਏ ਓਮੈਕਸ ਸਿਟੀ ਵੈਲਫੇਅਰ ਐਸੋਸੀਏਸ਼ਨ ਵਲੋਂ ਪਰਨੀਤ ਕੌਰ ਦੇ ਹੱਕ ਵਿੱਚ ਕਰਵਾਈ ਗਈ ਭਰਵੀ ਚੋਣ ਰੈਲੀ ਵਿੱਚ ਸ਼ਾਮਲ ਹੋਏ। ਐਸੋਸੀਏਸ਼ਨ ਦੇ ਪ੍ਰਤੀਨਿਧ ਰਣਜੀਤ ਸਿੰਘ, ਦਰਸ਼ਨ ਸਿੰਘ ਸਿੱਧੂ, ਪੰਕਜ ਸ਼ਰਮਾ ਅਤੇ ਹੋਰ ਅਹੁੱਦੇਦਾਰਾਂ ਨੇ ਕਲੌਨੀ ਨੂੰ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਕੰਮਾਂ ਵਿੱਚ ਆਈ ਖੜੋਤ ਤੋਂ ਬ੍ਰਹਮ ਮਹਿੰਦਰਾ ਨੂੰ ਜਾਣੂ ਕਰਵਾਇਆ। ਬ੍ਰਹਮ ਮਹਿੰਦਰਾ ਨੇ ਕਲੌਨੀ ਵਾਸੀਆਂ ਨੂੰ ਯਕੀਨ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਡ੍ਰੀਮ ਪ੍ਰੋਜੈਕਟ ਦਾ ਨਾ ਕੇਵਲ ਰੁਕਿਆ ਹੋਇਆ ਵਿਕਾਸ ਲੋਕ ਸਭਾ ਚੋਣਾਂ ਤੋਂ ਬਾਅਦ ਸ਼ੁਰੂ ਕਰਵਾਇਆ ਜਾਵੇਗਾ, ਸਗੋਂ ਇਸ ਕਲੌਨੀ ਦੇ ਵਾਸੀਆਂ ਨੂੰ ਸਾਰੀਆਂ ਮੁਢਲੀਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਕਲੌਨੀ ਨੂੰ ਮਾਡਲ ਕਲੌਨੀ ਬਣਾਇਆ ਜਾਵੇਗਾ ਅਤੇ ਹੋਰ ਸਾਰੀਆਂ ਮੁਸ਼ਕਿਲਾਂ ਦਾ ਵੀ ਹੱਲ ਕੀਤਾ ਜਾਵੇਗਾ। ਉਹਨਾਂ ਕਲੌਨੀ ਵਾਸੀਆਂ ਅਤੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਪਰਨੀਤ ਕੌਰ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਣ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜਬੂਤ ਕਰਨ।
ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨੇ ਪੀ.ਡੀ.ਏ. ਓਮੈਕਸ ਸਿਟੀ ਨਾਲ ਜੁੜੇ 2500 ਪਰਿਵਾਰਾਂ ਵਲੋਂ ਭਰੋਸਾ ਦੁਆਇਆ ਗਿਆ ਕਿ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪਰਨੀਤ ਕੌਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਲੌਨੀ ਵਾਸੀਆਂ ਅਤੇ ਪਲਾਟ ਹੋਲਡਰਾਂ ਨੇ ਸ਼ਮੂਲੀਅਤ ਕੀਤੀ।
ਕੈਪਸ਼ਨ – ਕੈਬਨਿਟ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ, ਪੀ.ਡੀ. ਏ. ਓਮੈਕਸ ਸਿਟੀ ਵਿਖੇ ਚੋਣ ਪ੍ਰਚਾਰ ਦੌਰਾਨ ਕਲੌਨੀ ਵਾਸੀਆਂ ਨਾਲ।





















