• Latest
  • Trending
ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

5 years ago

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

14 seconds ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

5 minutes ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

20 minutes ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

23 minutes ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

1 hour ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

2 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

2 hours ago
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

2 hours ago
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

3 hours ago
Hindi News
English News
Monday, June 1, 2026
No Result
View All Result
31 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

August 18, 2021
in ਸਾਹਿਤਕ, ਖਬਰਾਂ, ਪੰਜਾਬ
ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

ਬ੍ਰਹਮ ਮਹਿੰਦਰਾ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਉਨਾਂ ਦੀਆਂ ਰਚਨਾਤਮਕ ਲਿਖਤਾਂ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ

ਸਵਰਗੀ ਅਸ਼ੋਕ ਬਾਂਸਲ ਦੇ ਕਾਵਿ-ਸੰਗ੍ਰਹਿ ਨੂੰ ਲੋਕ ਅਰਪਣ ਕਰਨ ਮੌਕੇ ਪੱਤਰਕਾਰੀ ਨਾਲ ਜੁੜੇ ਪੇਸ਼ੇਵਰਾਂ ਦੇ ਲਿਖਣ ਕੌਸ਼ਲ ਦੀ ਵੀ ਕੀਤੀ ਸ਼ਲਾਘਾ

ਇਸ ਨਵੇਕਲੀ ਪਹਿਲਕਦਮੀ ਲਈ ਬਾਂਸਲ ਦੇ ਪਰਿਵਾਰ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ, 18 ਅਗਸਤ(ਵਿਸ਼ਵ ਵਾਰਤਾ)-:ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਲੋਕ ਸੰਪਰਕ ਨਾਲ ਜੁੜੇ ਪੇਸ਼ੇਵਰਾਂ ਨੂੰ ਆਪੋ-ਆਪਣੀਆਂ ਸਾਹਿਤਕ ਰਚਨਾਵਾਂ ਨੂੰ ਕਵਿਤਾ, ਗੱਦ-ਸ਼ੈਲੀ ਅਤੇ ਕਹਾਣੀਆਂ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨਾਂ ਦੀਆਂ ਰਚਨਾਤਮਕ ਲਿਖਤਾਂ ਨੂੰ ਪਾਠਕਾਂ ਅਤੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਵਜੋਂ ਸੰਭਾਲਿਆ ਜਾ ਸਕੇ।

ਬੀਤੀ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਸਾਬਕਾ ਡਿਪਟੀ ਡਾਇਰੈਕਟਰ ਸਵਰਗੀ ਅਸ਼ੋਕ ਬਾਂਸਲ ਦੇ 72ਵੇਂ ਜਨਮਦਿਨ ਮੌਕੇ ਉਹਨਾਂ ਦੁਆਰਾ ਲਿਖੀ ਹਿੰਦੀ ਪੁਸਤਕ ‘ ਯਾਦੋਂ ਕਾ ਸਰਮਾਇਆ’ ਨੂੰ ਲੋਕ ਅਰਪਣ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪੱਤਰਕਾਰੀ ਖੇਤਰ ਨਾਲ ਸਬੰਧਤ ਪੇਸ਼ੇੇਵਰਾਂ ਕੋਲ ਜਮੀਨੀ ਪੱਧਰ ‘ਤੇ ਲੋਕਾਂ ਨਾਲ ਰਾਬਤਾ ਬਣਾਉਣ ਦਾ ਚੋਖਾ ਤਜ਼ਰਬਾ ਅਤੇ ਮੁਹਾਰਤ ਹੰੁਦੀ ਹੈ ਇਸ ਤੋਂ ਇਲਾਵਾ ਉਹ ਅਕਸਰ ਜ਼ਿੰਦਗੀ ਦੀਆਂ ਤਲਖ਼ ਸੱਚਾਈਆਂ ਤੇ ਅਸਲ ਸਥਿਤੀਆਂ ਨਾਲ ਨੇੜੇ ਤੋਂ ਰੂਬਰੂ ਹੁੰਦੇ ਰਹਿੰਦੇ ਹਨ ,ਜਿਨਾਂ ਨੂੰ ਕਵਿਤਾਵਾਂ ਜਾਂ ਕਿੱਸਿਆਂ ਦੇ ਰੂਪ ਵਿੱਚ ਸਪੱਸ਼ਟ ਤੌਰ ’ਤੇ ਪ੍ਰਗਟ ਕੀਤਾ ਜਾ ਸਕਦਾ ਹੈ।

ਅਸ਼ੋਕ ਬਾਂਸਲ ਦੀ ਪਤਨੀ ਸ੍ਰੀਮਤੀ ਯੋਗਸਿ੍ਰਸ਼ਟਾ ਬਾਂਸਲ ਨੂੰ ਉਹਨਾਂ ਦੀਆਂ ਬੇਟੀਆਂ ਪਿ੍ਰਯੰਕਾ ਅਤੇ ਅੰਕਿਤਾ ਦੇ ਨਾਲ ਆਪਣੇ ਪਤੀ ਦੀਆਂ ਕਵਿਤਾਵਾਂ ਦੇ ਸੰਗ੍ਰਹਿ ਨੂੰ ਪੁਸਤਕ ਦੀ ਸ਼ਕਲ ਵਿੱਚ ਪ੍ਰਕਾਸ਼ਿਤ ਕਰਨ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਅਸ਼ੋਕ ਬਾਂਸਲ ਨੂੰ ਉਨਾਂ ਦੇ ਜਜ਼ਬਾਤਾਂ ਦੇ ਰਚਨਾਤਮਕ ਪ੍ਰਗਟਾਵੇ ਅਤੇ ਲੋਕ ਸੰਪਰਕ ਵਿਭਾਗ ਵਿੱਚ ਤਿੰਨ ਦਹਾਕਿਆਂ ਦੇ ਲੰਮੇ ਕਾਰਜਕਾਲ ਦੌਰਾਨ ਜੀਵਨ ਭਰ ਦੇ ਤਜ਼ਰਬੇ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨਾਂ ਆਸ ਪ੍ਰਗਟਾਈ ਕਿ ਅਜਿਹੀਆਂ ਸਾਹਿਤਕ ਗਤੀਵਿਧੀਆਂ, ਹੋਰਨਾਂ ਨੂੰ ਵੀ ਉਹਨਾਂ ਦੇ ਸੇਵਾ- ਕਾਲ ਦੌਰਾਨ ਅਜਿਹਾ ਕਰਨ ਲਈ ਪ੍ਰੇਰਿਤ ਕਰਨਗੀਆਂ।

ਮੰਤਰੀ ਨੇ ਰਾਜ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਲੋਕ ਸੰਪਰਕ ਵਿਭਾਗ ਦੇ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਸਾਹਿਤਕ ਕਾਰਜਾਂ ਵਿੱਚ ਸੁਹਿਰਦ ਯੋਗਦਾਨ ਪਾਉਣ ਲਈ ਵੀ ਵਿਭਾਗ ਦੇ ਅਧਿਕਾਰੀਆਂ ਦੀ ਪਿੱਠ ਥਾਪੜੀ।
ਇਸ ਦੌਰਾਨ ਅਸ਼ੋਕ ਬਾਂਸਲ ਦੇ ਤਜਰਬੇਕਾਰ ਸਹਿਕਰਮੀਆਂ ਅਤੇ ਕੁਝ ਹੋਰ ਅਧਿਕਾਰੀਆਂ, ਜੋ ਹਾਲੇ ਵੀ ਵਿਭਾਗ ਵਿੱਚ ਸੇਵਾ ਨਿਭਾ ਰਹੇ ਹਨ, ਨੇ ਉਨਾਂ ਦੇ ਨਾਲ ਬਿਤਾਏ ਸੁਨਹਿਰੀ ਪਲਾਂ ਨੂੰ ‘ਪਿਆਰੀਆਂ ਯਾਦਾਂ ’ ਵਜੋਂ ਸਾਂਝਾ ਕੀਤਾ।

ਬਾਅਦ ਵਿੱਚ ਉਨਾਂ ਦੀ ਬੇਟੀ ਅੰਕਿਤਾ ਨੇ ਪਰਿਵਾਰ ਵੱਲੋਂ ਧੰਨਵਾਦ ਮਤਾ ਪੇਸ਼ ਕੀਤਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਡਾ: ਉਮਾ ਸ਼ਰਮਾ ਨੇ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।

ਸਮਾਰੋਹ ਵਿੱਚ ਲੋਕ ਸੰਪਰਕ ਵਿਭਾਗ ਦੇ ਵਧੀਕ ਸਕੱਤਰ ਡਾ. ਸੇਨੂੰ ਦੁੱਗਲ, ਮੁੱਖ ਮੰਤਰੀ ਦੇ ਉੱਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ, ਮੁੱਖ ਮੰਤਰੀ ਦੇ ਵਧੀਕ ਨਿਰਦੇਸ਼ਕ (ਪ੍ਰੈਸ) ਡਾ. ਉਪਿੰਦਰ ਸਿੰਘ ਲਾਂਬਾ, ਡਾ. ਅਜੀਤ ਕੰਵਲ ਸਿੰਘ, ਰਣਦੀਪ ਸਿੰਘ ਆਹਲੂਵਾਲੀਆ (ਦੋਵੇਂ ਜੁਆਇੰਟ ਡਾਇਰੈਕਟਰ), ਰਾਜਪਾਲ ਦੇ ਡਿਪਟੀ ਡਾਇਰੈਕਟਰ (ਲੋਕ ਸੰਪਰਕ) ਸ਼ਿਖਾ ਨਹਿਰਾ, ਸਥਾਨਕ ਸਰਕਾਰਾਂ ਮੰਤਰੀ ਦੀ ਸਕੱਤਰ ਰਾਜੇਸ਼ ਕੁਮਾਰੀ, ਲੋਕ ਸੰਪਰਕ ਅਧਿਕਾਰੀ ਕਰਨ ਮਹਿਤਾ ਅਤੇ ਕੁਲਤਾਰ ਮੀਆਂਪੁਰੀ ਸ਼ਾਮਲ ਸਨ।

ਇਸ ਸਮਾਗਮ ਵਿੱਚ ਸਾਬਕਾ ਜੁਆਇੰਟ ਡਾਇਰੈਕਟਰਾਂ ਡਾ. ਮੇਘਾ ਸਿੰਘ ਸ਼ੇਰਗਿੱਲ ਅਤੇ ਸਾਧੂ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਏ.ਪੀ.ਆਰ.ਓ. ਪ੍ਰੇਮ ਵਿਜ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਲੋਕ ਸੰਪਰਕ ਡਾਇਰੈਕਟਰ ਸੰਜੀਵ ਤਿਵਾੜੀ ਅਤੇ 6ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਦੇ ਓਐਸਡੀ ਸੁਨੀਲ ਜੰਡ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ...

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
June 1, 2026
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

by Ankit
June 1, 2026
0

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

by Ankit
June 1, 2026
0

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ...

Most Popular

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

by Jaspreet Kaur
4 weeks ago
0

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ): ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 