ਚੰਡੀਗੜ•, 17 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਕਰਨਪਾਲ ਸਿੰਘ ਸੇਖੋਂ ਦੇ ਬੇਵਕਤ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ੍ਰੀ ਮਹਿੰਦਰਾ ਨੇ ਸ੍ਰੀ ਸੇਖੋਂ ਦੇ ਦਿਹਾਂਤ ਨੂੰ ਨਿੱਜੀ ਘਾਟਾ ਦੱਸਿਆ। ਉਹਨਾਂ ਕਿਹਾ ਕਿ ਨਿੱਘੇ ਤੇ ਮਿਲਾਪੜੇ ਸੁਭਾਅ ਵਾਲੇ ਸੇਖੋਂ ਮੁੱਖ ਮੰਤਰੀ ਵੱਲੋਂ ਕਹੇ ਕਿਸੇ ਵੀ ਕੰਮ ਨੂੰ ਨੇਪਰੇ ਚੜਾਉਣ ਲਈ ਤਿਆਰ ਰਹਿੰਦੇ ਸਨ। ਉਹਨਾਂ ਕਿਹਾ ਕਿ ਸ੍ਰੀ ਸੇਖੋਂ ਅਜਿਹੇ ਅਣਥੱਕ ਯੋਧੇ ਸਨ ਜਿਨ•ਾਂ ਨੇ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਅਤੇ ਪਾਰਟੀ ਨੂੰ ਸ਼ਿਖਰਾਂ ‘ਤੇ ਪਹੁੰਚਾਉਣ ਲਈ ਅਹਿਮ ਯੋਗਦਾਨ ਨਿਭਾਇਆ।
ਸ੍ਰੀ ਮਹਿੰਦਰਾ ਨੇ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ।
ਜ਼ੁਨੇਜਾ ਵੱਲੋਂ ਰੱਖੀ ਲੋਕ ਮਿਲਣੀ ਨੇ ਵਿਰੋਧੀਆਂ ਦੀ ਨੀਂਦ ਉਡਾਈ: ਡਾ ਬਲਬੀਰ
ਜ਼ੁਨੇਜਾ ਵੱਲੋਂ ਰੱਖੀ ਲੋਕ ਮਿਲਣੀ ਨੇ ਵਿਰੋਧੀਆਂ ਦੀ ਨੀਂਦ ਉਡਾਈ: ਡਾ ਬਲਬੀਰ ਵੱਡੇ ਇਕੱਠ ਦੀ ਗੂੰਝ ਨਾਲ ਜੁਨੇਜਾ ਦੇ ਸਮਰਥਕਾ...