ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਘਰ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼, ਚਾਰ ਵਿਅਕਤੀ ਗ੍ਰਿਫ਼ਤਾਰ
ਨਵੀਂ ਦਿੱਲੀ 26ਜੂਨ (ਵਿਸ਼ਵ ਵਾਰਤਾ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਥਿਤ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਦੇ ਘਰ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਸਥਾਨਕ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੀਡੀਆ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਰਿਹਾਇਸ਼ੀ ਕੰਪਲੈਕਸ ਵਿੱਚ ਅਣਅਧਿਕਾਰਤ ਦਾਖਲੇ ਲਈ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰ ਲੋਕਾਂ ਵਿੱਚ ਇੱਕ ਪ੍ਰੈਸ ਫੋਟੋਗ੍ਰਾਫਰ ਵੀ ਸ਼ਾਮਲ ਹੈ। ਉੱਤਰੀ ਯੌਰਕਸ਼ਾਇਰ ਪੁਲਿਸ ਨੇ ਕਿਹਾ ਕਿ ਉੱਤਰੀ ਇੰਗਲੈਂਡ ਵਿੱਚ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਕੰਟਰੀ ਅਸਟੇਟ ਵਿੱਚ ਦਾਖਲ ਹੋਣ ਤੋਂ ਬਾਅਦ ਮੰਗਲਵਾਰ ਨੂੰ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਅਨੁਸਾਰ ਬੀਤੇ ਕਲ ਦੁਪਹਿਰ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਚਾਰੋਂ ਵਿਅਕਤੀਆਂ ਨੂੰ ਨਾਜਾਇਜ਼ ਤੌਰ ’ਤੇ ਦਾਖ਼ਲ ਹੋਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕਰ ਲਿਆ।