ਬ੍ਰੇਕਿੰਗ ਨਿਊਜ਼- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਜ਼ਮਾਨਤ
ਬੀਤੇ ਕੱਲ੍ਹ ਸੁਨਾਮ ਕੋਰਟ ਵੱਲੋਂ ਸੁਣਾਈ ਗਈ ਹੈ 2 ਸਾਲ ਦੀ ਸਜ਼ਾ
ਚੰਡੀਗੜ੍ਹ,22 ਦਸੰਬਰ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਹੈ, ਉਹਨਾਂ ਨੂੰ 20 ਜਨਵਰੀ ਤੱਕ ਦੀ ਜ਼ਮਾਨਤ ਮਿਲ ਚੁੱਕੀ ਹੈ। ਦੱਸ ਦਈਏ ਕਿ ਬੀਤੇ ਕੱਲ੍ਹ 21 ਦਸੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 15 ਸਾਲ ਪੁਰਾਣੇ ਇਕ ਕੇਸ ਵਿੱਚ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ 2-2 ਸਾਲ ਦੀ ਸਜ਼ਾ ਸੁਣਾਈ ਹੈ। ਸਾਲ 2008 ਵਿੱਚ ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਇਆ ਸੀ।