ਚੰਡੀਗਡ਼੍ਹ 26 ਅਕਤੂਬਰ (ਅੰਕੁਰ) ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਪਾਸੇ ਸਾਢੇ ਚਾਰ ਵਜੇ ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਸਹੁੰ ਚੁੱਕਣੀ ਹੈ ਉਥੇ ਹੀ ਦੂਜੇ ਪਾਸੇ ਨਵੀਂ ਵਜ਼ਾਰਤ ਚ ਘਮਸਾਨ ਛਿੜ ਗਿਆ ਹੈ । ਜਾਣਕਾਰੀ ਮੁਤਾਬਕ ਕੈਬਨਿਟ ਵਿੱਚ ਸ਼ਾਮਲ ਕੀਤੇ ਗਏ ਇਕ ਕਾਂਗਰਸੀ ਸੀਨੀਅਰ ਨੇਤਾ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਆਪਣਿਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ।
ਕਾਂਗਰਸ ਦੇ ਕੁਝ ਨੇਤਾਵਾਂ ਨੇ ਰਾਣਾ ਗੁਰਜੀਤ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਰਾਣਾ ਗੁਰਜੀਤ ਨੂੰ ਮੰਤਰੀ ਨਾ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਤੇ ਮਾਈਨਿੰਗ ਦੇ ਇਲਜ਼ਾਮ ਲੱਗੇ ਹੋਏ ਹਨ ਉਨ੍ਹਾਂ ਨੂੰ ਪਹਿਲਾਂ ਵੀ ਕੈਬਨਿਟ ਤੋਂ ਬਾਹਰ ਕਰ ਦਿੱਤਾ ਗਿਆ ਸੀ ਕਾਂਗਰਸ ਦੇ ਸੀਨੀਅਰ ਨੇਤਾ ਨਵਤੇਜ ਚੀਮਾ ,ਬਲਵਿੰਦਰ ਧਾਲੀਵਾਲ, ਸੁਖਪਾਲ ਖਹਿਰਾ, ਪਵਨ ਆਦੀਆ ਆਦਿ ਵੱਲੋਂ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਗਈ ਹੈ ਕਿ ਇਸ ਕੈਬਨਿਟ ਵਿੱਚੋਂ ਰਾਣਾ ਗੁਰਜੀਤ ਦਾ ਨਾਮ ਹਟਾਇਆ ਜਾਵੇ ਜੋ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਲਈ ਘਾਤਕ ਸਾਬਿਤ ਹੋ ਸਕਦੇ ਨੇ । ਉਨ੍ਹਾਂ ਨੇ ਹਾਈਕਮਾਂਡ ਅਤੇ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਰਾਣਾ ਗੁਰਜੀਤ ਸਿੰਘ ਨੂੰ ਇਸ ਕੈਬਨਿਟ ਵਿੱਚ ਸ਼ਾਮਲ ਨਾ ਕੀਤਾ ਜਾਵੇ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਗੁਰਜੀਤ ਸਿੰਘ ਨੂੰ ਮੰਤਰੀ ਨਾ ਬਣਾਇਆ ਜਾਵੇ । ਦੱਸਣਯੋਗ ਕੇ ਜਦ ਦੋਆਬਾ ਦੇ ਵਿਧਾਇਕਾਂ ਨੇ ਕਾਂਗਰਸ ਹਾਈ ਕਮਾਂਡ ਨੂੰ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਵਿਚ ਨਾ ਸ਼ਾਮਲ ਦੀ ਮੰਗ ਕੀਤੀ ਹੈ






















