INTERNATIONAL NEWS: ਬੰਗਲਾਦੇਸ਼ ‘ਚ ਰਾਖਵੇਂਕਰਨ ਵਿਰੁੱਧ ਹਿੰਸਕ ਪ੍ਰਦਰਸ਼ਨਾਂ ‘ਚ 39 ਮੌਤਾਂ 2000 ਤੋਂ ਵੱਧ ਜ਼ਖਮੀ
ਨਵੀਂ ਦਿੱਲੀ 19ਜੁਲਾਈ (ਵਿਸ਼ਵ ਵਾਰਤਾ): ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਵਿਰੋਧ ‘ਚ ਜਬਰਦਸਤ ਹਿੰਸਕ ਰੋਸ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਹੋਈਆਂ ਹਿੰਸਕ ਝੜਪਾਂ ‘ਚ ਹੁਣ ਤੱਕ 39 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 2000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪ੍ਰਦਰਸ਼ਨਾਂ ‘ਤੇ ਕਾਬੂ ਪਾਉਣ ਲਈ ਕਈ ਥਾਵਾਂ ‘ਤੇ ਮੋਬਾਇਲ ਅਤੇ ਇੰਟਰਨੇਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸੜਕਾਂ ‘ਤੇ ਪੁਲਿਸ ਅਤੇ ਸੈਨਾ ਮਾਰਚ ਕਰ ਰਹੀ ਹੈ। ਕਾਲਜਾਂ ਦੇ ਨਾਲ-ਨਾਲ ਮਦਰੱਸੇ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਦੇਸ਼ ਭਰ ‘ਚ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਰਕਾਰੀ ਟੈਲੀਵਿਜ਼ਨ ‘ਤੇ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼ਾਂਤੀ ਬਣਾਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਬੋਧਨ ਤੋਂ ਬਾਅਦ ਪ੍ਰਦਰਸ਼ਨਕਾਰੀ ਹੋਰ ਹਿੰਸਕ ਹੋ ਗਏ ਅਤੇ ਉਨ੍ਹਾਂ ਨੇ ਸਰਕਾਰੀ ਟੈਲੀਵਿਜ਼ਨ ਦੇ ਦਫਤਰ ‘ਤੇ ਹਮਲਾ ਕਰ ਦਿੱਤਾ। ਜਦੋ ਸਰਕਾਰੀ ਟੈਲੀਵਿਜ਼ਨ ਦੇ ਦਫਤਰ ‘ਤੇ ਹਮਲਾ ਕਰਕੇ ਅੱਗ ਲਗਾਈ ਗਈ ਉਸ ਵੇਲੇ ਉਥੇ 1200 ਦੇ ਲਗਭਗ ਕਰਮਚਾਰੀ ਮੌਜੂਦ ਸਨ। ਪੁਲਿਸ ਵੱਲੋ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਰਬੜ ਦੀਆਂ ਗੋਲੀਆਂ ਅਤੇ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪੁਲਿਸ ਨਾਲ ਹੋਇਆ ਝੜਪਾਂ ‘ਚ 39 ਮੌਤਾਂ ਹੋਇਆ ਹਨ ਅਤੇ 2000 ਤੋਂ ਵੱਧ ਜ਼ਖਮੀ ਹੋ ਗਏ ਹਨ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਸੜਕਾਂ ‘ਤੇ ਉੱਤਰਨ ਤੋਂ ਰੋਕ ਦਿੱਤਾ ਹੈ।