ਦੁਬਈ, 29 ਸਤੰਬਰ – ਏਸ਼ੀਆ ਕੱਪ ਦੇ ਫਾਈਨਲ ਵਿਚ ਬੰਗਲਾਦੇਸ਼ ‘ਤੇ ਜਿੱਤ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੋਹਿਤ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਨੂੰ ਕਦੇ ਵੀ ਕਪਤਾਨੀ ਸੌਂਪੀ ਗਈ ਤਾਂ ਉਹ ਇਸ ਲਈ ਤਿਆਰ ਹਨ।
ਉਹਨਾਂ ਸਵੀਕਾਰ ਕੀਤਾ ਕਿ ਕਿਸੇ-ਕਿਸੇ ਲੜੀ ਲਈ ਕਪਤਾਨੀ ਕਰਨਾ ਔਖਾ ਹੁੰਦਾ ਹੈ, ਪਰ ਉਹਨਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਜੇਕਰ ਉਹਨਾਂ ਨੂੰ ‘ਫੁਲ ਟਾਈਮ’ ਲਈ ਕਪਤਾਨੀ ਮਿਲਦੀ ਹੈ ਤਾਂ ਉਹ ਇਸ ਲਈ ਤਿਆਰ ਹਨ।
ਦੱਸਣਯੋਗ ਹੈ ਕਿ ਕਪਤਾਨ ਵਿਰਾਟ ਕੋਹਲੀ ਦੀ ਗੈਰਮੌਜੂਦਗੀ ਵਿਚ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਭਾਰਤ ਨੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ। ਇਸ ਦੌਰਾਨ ਆਈ.ਪੀ.ਐੱਲ ਵਿਚ ਮੁੰਬਈ ਇੰਡੀਅਨਸ ਦੇ ਕਪਤਾਨ ਰੋਹਿਤ ਸ਼ਰਮਾ ਦੀ ਭਾਰੀ ਸ਼ਲਾਘਾ ਹੋ ਰਹੀ ਹੈ।